ਗੈਂਗਸਟਰ ਰਵੀ ਬਲਾਚੌਰੀਆ ਦੇ 2 ਗੁਰਗੇ ਹੈਰੋਇਨ, ਪਿਸਟਲ ਅਤੇ ਡਰੱਗ ਮਨੀ ਸਮੇਤ ਕਾਬੂ

Sunday, Jul 30, 2023 - 08:39 AM (IST)

ਨਵਾਂਸ਼ਹਿਰ(ਤ੍ਰਿਪਾਠੀ) - ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਬੰਦ ਏ ਵਰਗ ਦੇ ਗੈਂਗਸਟਰ ਸੰਦੀਪ ਕੁਮਾਰ ਉਰਫ ਰਵੀ ਬਲਾਚੌਰੀਆ ਵੱਲੋਂ ਜੇਲ ’ਚੋਂ ਚਲਾਏ ਜਾ ਰਹੇ ਨਸ਼ੀਲੇ ਪਦਾਰਥ ਅਤੇ ਅਸਲੇ ਦੇ ਰੈਕਟ ਦਾ ਪਰਦਾਫਾਸ਼ ਕਰ ਕੇ ਸੀ.ਆਈ.ਏ. ਸਟਾਫ ਦੀ ਪੁਲਸ ਨੇ ਗੈਂਗਸਟਰ ਦੇ 2 ਗੁਰਗਿਆਂ ਨੂੰ ਗ੍ਰਿਫਤਾਰ ਕਰ ਕੇ 1 ਕਿਲੋ 200 ਗ੍ਰਾਮ ਹੈਰੋਇਨ, 3 ਪਿਸਟਲ, 260 ਜ਼ਿੰਦਾ ਕਾਰਤੂਸ ਅਤੇ 1.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਮਾਈਕ੍ਰੋਨ ਅਤੇ ਫਾਕਸਕਾਨ ਨੇ ਰੱਖਿਆ ਮੈਗਾ ਪਲਾਨ, ਇੰਡੀਅਨ ਇਕਾਨਮੀ ’ਚ ਪਾਉਣਗੇ ਜਾਨ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇੰਸਪੈਕਟਰ ਜਨਰਲ ਪੁਲਸ ਲੁਧਿਆਣਾ ਰੇਜ਼ ਡਾ. ਕੌਸਤੁਭ ਸ਼ਰਮਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਗੈਂਗਸਟਰ ਰਵੀ ਬਲਾਚੌਰੀਆ ਵਾਸੀ ਰਾਮਪੁਰ ਬਿਲਡੋ ਦੇ 2 ਗੁਰਗੇ ਰਵੀ ਬਲਾਚੌਰ ਵੱਲੋਂ ਭੇਜੀ ਗਈ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਲੈ ਕੇ ਗਡ਼੍ਹਸ਼ੰਕਰ ਤੋਂ ਨਵਾਂਸ਼ਹਿਰ ਆ ਰਹੇ ਹਨ। ਜਿਸ ’ਤੇ ਐੱਸ.ਐੱਸ.ਪੀ. ਡਾ. ਅਖਿਲ ਚੌਧਰੀ, ਐੱਸ.ਪੀ. (ਆਪ੍ਰੇਸ਼ਨ) ਡਾ. ਮੁਕੇਸ਼ ਸ਼ਰਮਾ ਅਤੇ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਦੀ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਗੈਂਗਸਟਰ ਰਵੀ ਬਲਾਚੌਰੀਆ ਦੇ 2 ਗੁਰਗਿਆਂ ਜਿਨ੍ਹਾਂ ਦੀ ਪਛਾਣ ਅਕਾਸ਼ਦੀਰਪ ਸਿੰਘ (20) ਪੁੱਤਰ ਸੁਖਜਿੰਦਰ ਸਿੰਘ ਵਾਸੀ ਪਿੰਡ ਪਾਰੋਵਾਲ ਥਾਣਾ ਗਡ਼੍ਹਸ਼ੰਕਰ ਅਤੇ ਅਕਾਸ਼ਦੀਪ ਉਰਫ ਬਿੱਲਾ (23) ਪੁੱਤਰ ਪਰਮਿੰਦਰ ਸਿੰਘ ਵਾਸੀ ਪਿੰਡ ਮੋਰਾਂਵਾਲੀ ਥਾਣਾ ਗਡ਼੍ਹਸ਼ੰਕਰ ਜ਼ਿਲਾ ਹੁਸ਼ਿਆਰਪੁਰ ਦੇ ਤੌਰ ’ਤੇ ਹੋਈ ਹੈ, ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 3 ਪਿਸਟਲ, 1 ਕਿਲੋ 200 ਗ੍ਰਾਮ ਹੈਰੋਇਨ 260 ਕਾਰਤੂਸ, 1.40 ਲੱਖ ਰੁਪਏ ਡਰੱਗ ਮਨੀ ਅਤੇ ਭਾਰਤ ਤੋਲਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ।

ਡਾ. ਸ਼ਰਮਾ ਨੇ ਦੱਸਿਆ ਕਿ ਅੰਮ੍ਰਿਤਸਰ ਜੇਲ ਵਿਚ ਬੰਦ ਰਵੀ ਬਲਾਚੌਰੀਆ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਪੁੱ-ਪਡ਼ਤਾਲ ਕੀਤੀ ਜਾਵੇਗੀ। ਇਸ ਮੌਕੇ ਐੱਸ.ਪੀ. ਡਾ.ਅਖਿਲ ਚੌਧਰੀ, ਐੱਸ.ਪੀ. (ਡੀ) ਡਾ.ਮੁਕੇਸ਼ ਸ਼ਰਮਾ, ਡੀ.ਐੱਸ.ਪੀ. ਪ੍ਰੇਮ ਕੁਮਾਰ ਅਤੇ ਸੀ.ਆਈ.ਏ ਇੰਚਾਰਜ ਅਵਤਾਰ ਸਿੰਘ ਦੇ ਤੋਂ ਇਲਾਵਾ ਹੋਰ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ।

ਇਹ ਵੀ ਪੜ੍ਹੋ : ਗੈਰ-ਬਾਸਮਤੀ ਚੌਲਾਂ ਤੋਂ ਬਾਅਦ ਸਰਕਾਰ ਨੇ ਹੁਣ Rice Bran Meal ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Harinder Kaur

Content Editor

Related News