ਜੰਡਿਆਲਾ ਅੱਡੇ ’ਤੇ ਗੁੰਡਾਗਰਦੀ, ਤੇਜ਼ਧਾਰ ਹਥਿਆਰਾਂ ਨਾਲ ਲੈਸ 2 ਗਰੁੱਪਾਂ ਨੇ ਇਕ-ਦੂਜੇ ’ਤੇ ਕੀਤਾ ਜਾਨਲੇਵਾ ਹਮਲਾ

10/09/2022 11:33:26 AM

ਜਲੰਧਰ (ਮਹੇਸ਼)– ਜੰਡਿਆਲਾ ਅੱਡੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ 30-35 ਨੌਜਵਾਨ ਗੁੰਡਾਗਰਦੀ ਕਰ ਰਹੇ ਸਨ, ਜਿਸ ਦੀ ਸੂਚਨਾ ਮਿਲਦੇ ਹੀ ਜੰਡਿਆਲਾ ਪੁਲਸ ਚੌਂਕੀ ਦੇ ਇੰਚਾਰਜ ਮਹਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਇਕ ਗਰੁੱਪ ਦੇ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਇਕ ਹੋਰ ਨੌਜਵਾਨ ਪੁਲਸ ਪਾਰਟੀ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਕਾਬੂ ਨੌਜਵਾਨਾਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਕਾਰ ਵੀ ਪੁਲਸ ਨੇ ਕਬਜ਼ੇ ਵਿਚ ਲੈ ਲਈ ਹੈ।

ਥਾਣਾ ਸਦਰ ਦੇ ਐੱਸ. ਐੱਚ. ਓ. ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਕਾਬੂ ਨੌਜਵਾਨਾਂ ਦੀ ਪਛਾਣ ਯੂਸੁਫ਼ ਪੁੱਤਰ ਦਿਲਬਰ ਨਿਵਾਸੀ ਪੱਤੀ ਸਾਨ ਕੀ ਜੰਡਿਆਲਾ (ਜਲੰਧਰ) ਅਤੇ ਆਸਟਿਨ ਪੁੱਤਰ ਐਜਿਕ ਮਸੀਹ ਨਿਵਾਸੀ ਪਿੰਡ ਬੰਬੀਆਂਵਾਲ ਥਾਣਾ ਸਦਰ ਜਲੰਧਰ ਵਜੋਂ ਹੋਈ ਹੈ। ਦੋਵਾਂ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਦੇ ਹੋਰ ਸਾਥੀਆਂ ਅਤੇ ਦੂਜੇ ਗਰੁੱਪ ਦੇ ਲੋਕਾਂ ਨੂੰ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਖ਼ੁਲਾਸਾ: ਮੁਲਾਜ਼ਮਾਂ ਦੀ ਤਨਖ਼ਾਹ ਨਾਲ ਕਿਰਾਏ ਦੇ ਕਮਰਿਆਂ ’ਚ ਚੱਲ ਰਹੇ ਪੰਜਾਬ ਦੇ 6 ਹਜ਼ਾਰ ਆਂਗਣਵਾੜੀ ਸੈਂਟਰ

ਐੱਸ. ਐੱਚ. ਓ. ਔਜਲਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਜੰਡਿਆਲਾ ਅੱਡੇ ’ਤੇ 2 ਗਰੁੱਪਾਂ (ਯੂਸੁਫ਼ ਅਤੇ ਮਨਜੀਤ ਸਿੰਘ ਮਨੀ ਭਾਪਾ) ਵਿਚਕਾਰ ਗੁੰਡਾਗਰਦੀ ਹੋ ਰਹੀ ਹੈ ਅਤੇ ਉਨ੍ਹਾਂ ਕੋਲ ਹਥਿਆਰ ਵੀ ਹਨ। ਇਸ ਸੂਚਨਾ ’ਤੇ ਜੰਡਿਆਲਾ ਪੁਲਸ ਚੌਕੀ ਦੇ ਇੰਚਾਰਜ ਮਹਿੰਦਰ ਸਿੰਘ ਜੰਡਿਆਲਾ ਅੱਡੇ ’ਤੇ ਪਹੁੰਚੇ ਅਤੇ ਜਾਂਚ ਤੋਂ ਬਾਅਦ ਦੋਵਾਂ ਗਰੁੱਪਾਂ ਦੇ ਲੋਕਾਂ ਖ਼ਿਲਾਫ਼ ਥਾਣਾ ਸਦਰ ਵਿਚ ਆਈ. ਪੀ. ਸੀ. ਦੀ ਧਾਰਾ 302, 148, 149, 120-ਬੀ ਅਤੇ 25/27-54-59 ਆਰਮਜ਼ ਐਕਟ ਤਹਿਤ 156 ਨੰਬਰ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਦੋਵਾਂ ਗਰੁੱਪਾਂ ਦੇ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਡਰਾਈਵਰਾਂ ਦੀ ਘਾਟ ਕਾਰਨ ਕਰਜ਼ ਲੈ ਕੇ ਖ਼ਰੀਦੀਆਂ ਸਰਕਾਰੀ ਬੱਸਾਂ ਡਿਪੂ 'ਚ ਖੜ੍ਹੀਆਂ, 4 ਕਰੋੜ ਹੈ ਮਹੀਨੇ ਦੀ ਕਿਸ਼ਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News