2 ਕਿਲੋ ਅਫੀਮ ਤੇ ਇਕ ਲੱਖ 60 ਹਜ਼ਾਰ ਦੀ ਡਰੱਗ ਮਨੀ ਸਮੇਤ 1 ਕਾਬੂ

Thursday, Dec 28, 2023 - 08:51 PM (IST)

2 ਕਿਲੋ ਅਫੀਮ ਤੇ ਇਕ ਲੱਖ 60 ਹਜ਼ਾਰ ਦੀ ਡਰੱਗ ਮਨੀ ਸਮੇਤ 1 ਕਾਬੂ

ਜਲੰਧਰ (ਸੁਧੀਰ) – ਕਮਿਸ਼ਨਰੇਟ ਪੁਲਸ ਦੇ ਸੀ. ਆਈ. ਏ. ਸਟਾਫ ਦੀ ਪੁਲਸ ਨੇ 2 ਕਿਲੋ ਅਫੀਮ ਅਤੇ ਇਕ ਲੱਖ 60 ਹਜ਼ਾਰ ਦੀ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਪੁਲਸ ਪਾਰਟੀ ਦੋਮੋਰੀਆ ਪੁਲ ਨੇੜੇ ਮੌਜੂਦ ਸੀ ਕਿ ਉਦੋਂ ਹੀ ਰੇਲਵੇ ਸਟੇਸ਼ਨ ਵੱਲੋਂ ਪਿੱਠ ’ਤੇ ਬੈਗ ਪਾ ਕੇ ਪੈਦਲ ਆ ਰਿਹਾ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਸੀ. ਆਈ. ਸਟਾਫ ਦੀ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਪਿੱਛਾ ਕਰ ਕੇ ਕਾਬੂ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ : ਰਣਬੀਰ ਕਪੂਰ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ, ਕ੍ਰਿਸਮਸ ਮੌਕੇ ਕੀਤੀ ਸੀ ਇਹ ਹਰਕਤ

ਪੁੱਛਗਿੱਛ ਦੌਰਾਨ ਉਸ ਨੇ ਪੁਲਸ ਨੂੰ ਆਪਣਾ ਨਾਂ ਆਕਾਸ਼ ਨਿਵਾਸੀ ਜ਼ਿਲਾ ਬਰੇਲੀ ਉੱਤਰ ਪ੍ਰਦੇਸ਼ ਦੱਸਿਆ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ ’ਤੇ ਪੁਲਸ ਨੂੰ 2 ਕਿਲੋ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਇਕ ਲੱਖ 60 ਹਜ਼ਾਰ ਰੁਪਏ ਦੀ ਨਕਦੀ ਵੀ ਪੁਲਸ ਨੂੰ ਬਰਾਮਦ ਹੋਈ। ਪੁਲਸ ਪਾਰਟੀ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਫੜੇ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਸਦਾ ਨੈੱਟਵਰਕ ਵੀ ਚੈੱਕ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News