2 ਲੱਖ ਦੀ ਲੁੱਟ ਦੀ ਵਾਰਦਾਤ ਦਾ ਕੁਝ ਹੀ ਘੰਟਿਆਂ ’ਚ ਪਰਦਾਫ਼ਾਸ਼, ਇੰਝ ਰਚੀ ਗਈ ਮਨਘੜਤ ਕਹਾਣੀ
Thursday, Aug 29, 2024 - 12:16 PM (IST)
ਨਕੋਦਰ (ਪਾਲੀ)- ਨਕੋਦਰ-ਮਲਸੀਆਂ ਮਾਰਗ ’ਤੇ ਪਿੰਡ ਭੋਡੀਪੁਰ, ਮੂਸੇਵਾਲ ਨੇੜੇ ਬੀਤੇ ਕੱਲ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਕਥਿਤ ਤੌਰ ’ਤੇ 2 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਦਾ ਪਰਦਾਫ਼ਾਸ਼ ਕਰਦੇ ਹੋਏ ਜਲੰਧਰ ਦਿਹਾਤੀ ਪੁਲਸ ਨੇ ਕੁਝ ਹੀ ਘੰਟਿਆਂ ’ਚ ਹੀ 2 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 1 ਲੱਖ 92 ਹਜ਼ਾਰ ਰੁਪਏ ਬਰਾਮਦ ਕਰਨ ’ਚ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਉਕਤ ਲੁੱਟ ਦੀ ਵਾਰਦਾਤ ਝੂਠੀ ਨਿਕਲੀ। ਅਸਲ ’ਚ ਫਾਇਨਾਂਸ ਕੰਪਨੀ ਦੇ 2 ਮੁਲਾਜ਼ਮਾਂ ਨੇ ਲੁੱਟ ਦੀ ਮਨਘੜਤ ਕਹਾਣੀ ਰਚ ਕੇ ਪੁਲਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਰਜੀਤ ਸਿੰਘ ਵਾਸੀ ਨੂਰਪੁਰ ਨਕੋਦਰ ਅਤੇ ਸੈਮ ਵਾਸੀ ਆਦਮਪੁਰ ਵਜੋਂ ਹੋਈ ਹੈ।
ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੁਲਸ ਨੂੰ ਐਮਰਜੈਂਸੀ ਹੈਲਪਲਾਈਨ 112 ’ਤੇ ਨਕੋਦਰ-ਮਲਸੀਆਂ ਰੋਡ ’ਤੇ ਐੱਸ. ਕੇ. ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 2 ਲੱਖ ਰੁਪਏ ਦੀ ਲੁੱਟ-ਖੋਹ ਦੀ ਸੂਚਨਾ ਮਿਲਣ ਤੇ ਤੁਰੰਤ ਐਮਰਜੈਂਸੀ ਰਿਸਪਾਂਸ ਵਹੀਕਲ, (ਈ.ਆਰ.ਵੀ.) ਟੀਮ, ਥਾਣਾ ਮੁਖੀ ਸ਼ਾਹਕੋਟ ਅਮਨ ਸੈਣੀ, ਸਦਰ ਥਾਣਾ ਮੁਖੀ ਬਲਜਿੰਦਰ ਸਿੰਘ, ਸੀ. ਆਈ. ਏ ਸਟਾਫ ਦੀ ਟੀਮ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਈ। ਡੀ. ਐੱਸ. ਪੀ. ਨਕੋਦਰ ਕੁਲਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਜਾਂਚ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ- ਖੇਡਦੇ-ਖੇਡਦੇ ਵਾਪਰ ਗਿਆ ਵੱਡਾ ਹਾਦਸਾ, 5 ਸਾਲਾ ਬੱਚੇ ਦੀ ਤੜਫ਼-ਤੜਫ਼ ਕੇ ਹੋਈ ਮੌਤ
ਟੀਮ ਨੇ ਵਾਰਦਾਤ ਵਾਲੀ ਜਗ੍ਹਾ ਅਤੇ ਰਸਤੇ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੀ ਡੂੰਘਾਈ ਨਾਲ ਸਮੀਖਿਆ ਕਰਨ ਤੋਂ ਪਤਾ ਲੱਗਿਆ ਕਿ ਅਜਿਹੀ ਕੋਈ ਲੁੱਟ ਨਹੀਂ ਹੋਈ। ਪੁਲਸ ਨੂੰ ਸੁਰਜੀਤ ਸਿੰਘ ’ਤੇ ਸ਼ੱਕ ਹੋਇਆ, ਜਿਸ ਨੇ ਕੰਪਨੀ ਦੇ 2 ਲੱਖ ਰੁਪਏ ਲੁੱਟ-ਖੋਹ ਹੋਣ ਦੀ ਝੂਠੀ ਰਿਪੋਰਟ ਕੀਤੀ ਸੀ। ਮੁੱਢਲੀ ਤਫਤੀਸ਼ ਦੌਰਾਨ ਖੁਲਾਸਾ ਹੋਇਆ ਕਿ ਸੁਰਜੀਤ ਸਿੰਘ ਨੇ ਆਪਣੇ ਇਕ ਹੋਰ ਸਾਥੀ ਸੈਮ ਵਾਸੀ ਆਦਮਪੁਰ ਨਾਲ ਮਿਲ ਕੇ ਲੁੱਟ ਦੀ ਮਨਘੜਤ ਕਹਾਣੀ ਰਚ ਕੇ ਪੁਲਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਸ ਨੇ ਉਕਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਗੱਲ ਕਬੂਲ ਕਰ ਲਈ। ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਨਕੋਦਰ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਡਿੰਪੀ ਢਿੱਲੋਂ ਦੇ 'ਆਪ' 'ਚ ਸ਼ਾਮਲ ਹੋਣ 'ਤੇ CM ਮਾਨ ਦਾ ਵੱਡਾ ਬਿਆਨ, ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ
2 ਲੱਖ ਰੁਪਏ ਬਰਾਬਰ ਵੰਡਣ ਦੇ ਇਰਾਦੇ ਨਾਲ ਹਿੰਸਕ ਡਕੈਤੀ ਦੀ ਕੀਤੀ ਨਕਲ
ਐੱਸ. ਐੱਸ. ਪੀ. ਖੱਖ ਨੇ ਦੱਸਿਆ ਕਿ ਪੁਲਸ ਜਾਂਚ ਤੋਂ ਪਤਾ ਲੱਗਾ ਕਿ ਉਕਤ ਕਰਮਚਾਰੀਆਂ ਨੇ ਲੁੱਟ-ਖੋਹ ਕੀਤੇ ਫੰਡਾਂ ਨੂੰ ਬਰਾਬਰ ਵੰਡਣ ਦੇ ਇਰਾਦੇ ਨਾਲ ਹਿੰਸਕ ਡਕੈਤੀ ਦੀ ਨਕਲ ਕਰਨ ਲਈ ਜਾਣ-ਬੁੱਝ ਕੇ ਆਪਣੇ ਕੱਪੜੇ ਪਾੜ ਲਏ ਸਨ। ਪੁਲਸ ਦੀ ਤੇਜ਼ ਕਾਰਵਾਈ ਨੇ ਕਹਾਣੀ ਦਾ ਪਰਦਾਫਾਸ਼ ਕਰਦਿਆਂ ਗਬਨ ਕੀਤੇ 1 ਲੱਖ 92 ਹਜ਼ਾਰ ਰੁਪਏ ਬਰਾਮਦ ਕਰ ਲਏ। ਐੱਸ. ਐੱਸ. ਪੀ. ਖੱਖ ਨੇ ਦੱਸਿਆ ਨੇ ਜਨਤਾ ਨੂੰ ਸਖ਼ਤ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਾਅਲੀ ਖ਼ਬਰਾਂ ਫੈਲਾਉਣ ਤੇ ਪੁਲਸ ਨੂੰ ਗਲਤ ਜਾਣਕਾਰੀ ਦੇਣ ਵਾਲੀਆਂ ਨੂੰ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਬਖਸ਼ਿਆ ਨਹੀ ਜਾਵੇਗਾ।ਅਜਿਹੀਆਂ ਕਾਰਵਾਈਆਂ ਨਾ ਸਿਰਫ ਕੀਮਤੀ ਪੁਲਸ ਸਰੋਤਾਂ ਦੀ ਬਰਬਾਦੀ ਕਰਦੀਆਂ ਹਨ, ਬਲਕਿ ਸਮਾਜ ’ਚ ਬੇਲੋੜੀ ਦਹਿਸ਼ਤ ਵੀ ਪੈਦਾ ਕਰਦੀਆਂ ਹਨ। ਉਨਾਂ ਪੁਲਸ ਟੀਮਾਂ ਦੀ ਚੌਕਸੀ ਤੇ ਤੁਰੰਤ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹਰਦੀਪ ਸਿੰਘ ਡਿੰਪੀ ਢਿੱਲੋਂ 'ਆਪ' 'ਚ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ