ਕਾਰ ਸਵਾਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਲੁੱਟੇ 2 ਲੱਖ ਰੁਪਏ

Friday, Nov 15, 2024 - 12:00 PM (IST)

ਕਾਰ ਸਵਾਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਲੁੱਟੇ 2 ਲੱਖ ਰੁਪਏ

ਜਲੰਧਰ (ਵਰੁਣ)–ਕਾਲੀਆ ਕਾਲੋਨੀ ਦੇ ਫਲੈਟਾਂ ਨੇੜੇ ਕਾਰ ਸਵਾਰ ਕੁਝ ਲੁਟੇਰਿਆਂ ਨੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 2 ਲੱਖ ਰੁਪਏ ਲੁੱਟ ਲਏ। ਜ਼ਖ਼ਮੀ ਹੋਏ ਨੌਜਵਾਨ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਨਵਨੀਤ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਕਾਲੀਆ ਕਾਲੋਨੀ ਫੇਜ਼-1 ਨੇ ਦੱਸਿਆ ਕਿ ਰਾਤ ਲਗਭਗ 9.45 ਵਜੇ ਉਹ ਆਪਣੇ ਸਟਾਫ਼ ਕਰਮਚਾਰੀ ਨਾਲ ਘਰ ਵੱਲ ਜਾ ਰਿਹਾ ਸੀ। ਉਨ੍ਹਾਂ ਦੀ ਬਾਬਾ ਮੋਹਨ ਦਾਸ ਨਗਰ ਦੇ ਸਾਹਮਣੇ ਦੁਕਾਨ ਹੈ। ਜਿਵੇਂ ਹੀ ਉਹ ਕਾਲੀਆ ਕਾਲੋਨੀ ਦੇ ਫਲੈਟ ਨੇੜੇ ਪਹੁੰਚੇ ਤਾਂ ਕਾਰ ਸਵਾਰ ਲਗਭਗ ਅੱਧੀ ਦਰਜਨ ਨੌਜਵਾਨ ਉਨ੍ਹਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਨੇ ਅੱਗੇ ਜਾ ਕੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਘਰ 'ਚ ਅੱਗ ਲੱਗਣ ਕਾਰਨ ਮੈਡੀਕਲ ਸਟੋਰ ਮਾਲਕ ਦੀ ਮੌਤ

ਦੋਸ਼ ਹੈ ਕਿ ਨੌਜਵਾਨਾਂ ਨੇ ਨਵਨੀਤ ਤੋਂ 2 ਲੱਖ ਦੀ ਨਕਦੀ ਲੁੱਟ ਲਈ। ਦੇਰ ਰਾਤ ਥਾਣਾ ਨੰਬਰ 1 ਦੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਸੀ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਖ਼ਬਰ ਲਿਖੇ ਜਾਣ ਤਕ ਨਵਨੀਤ ਸਿੰਘ ਦੀ ਹਾਲਤ ਵੀ ਗੰਭੀਰ ਬਣੀ ਹੋਈ ਸੀ।
ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News