ਚੋਰੀ ਦੇ ਮੋਟਰਸਾਈਕਲ ਸਮੇਤ ਦੋ ਚੜ੍ਹੇ ਨੌਜਵਾਨ ਪੁਲਸ ਅੜਿੱਕੇ

Sunday, May 15, 2022 - 05:00 PM (IST)

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਚੜ੍ਹੇ ਨੌਜਵਾਨ ਪੁਲਸ ਅੜਿੱਕੇ

ਰੂਪਨਗਰ (ਵਿਜੇ)- ਥਾਣਾ ਸਿਟੀ ਰੂਪਨਗਰ ਪੁਲਸ ਨੇ ਕੁਝ ਦਿਨ ਪਹਿਲਾਂ ਚੋਰੀ ਕੀਤੇ ਗਏ ਮੋਟਰਸਾਈਕਲ ’ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮਦੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਦੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਰੂਪਨਗਰ ਦੇ ਏ. ਐੱਸ. ਆਈ. ਅੰਗਰੇਜ਼ ਸਿੰਘ ਸਾਥੀ ਮੁਲਾਜ਼ਮਾਂ ਨਾਲ ਸ਼ਹਿਰ ਵਿਚ ਭਸੀਨ ਭਵਨ ਦੇ ਨੇੜੇ ਗਸ਼ਤ ਦੌਰਾਨ ਮੌਜੂਦ ਸਨ ਕਿ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੋ ਨੌਜਵਾਨ ਜਿਨ੍ਹਾਂ ਦੇ ਨਾਂ ਰਿਤਿਕ ਕਾਗੜਾ ਉਰਫ਼ ਕਾਰਤਿਕ ਪੁੱਤਰ ਰਾਜਨ ਕੁਮਾਰ ਵਾਸੀ ਵਾਰਡ ਨੰਬਰ 4 ਨੇੜੇ ਮਨਸਾ ਦੇਵੀ ਮੰਦਿਰ ਕੁਰਾਲੀ ਅਤੇ ਸ਼ਿਵ ਕੁਮਾਰ ਉਰਫ਼ ਜ਼ੋਲੀ ਪੁੱਤਰ ਦਿਲਬਾਗ ਸਿੰਘ ਵਾਸੀ ਗੁੱਗਾ ਮੈੜੀ ਮੁਹੱਲਾ (ਰੂਪਨਗਰ) ਸ਼ਹਿਰ ਵਿਚ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ।

ਇਹ ਵੀ ਪੜ੍ਹੋ: ਜਲੰਧਰ: ਨਸ਼ੇ ਨੇ ਉਜਾੜਿਆ ਇਕ ਹੋਰ ਘਰ, 20 ਸਾਲਾ ਨੌਜਵਾਨ ਦੀ ਹੋਈ ਮੌਤ

ਅੱਜ ਵੀ ਕੁਝ ਦਿਨ ਪਹਿਲਾਂ ਸਿਵਲ ਹਸਪਤਾਲ ਰੂਪਨਗਰ ਤੋਂ ਚੋਰੀ ਕੀਤੇ ਸਪਲੈਂਡਰ ਮੋਟਰਸਾਈਕਲ ਦੇ ਪਿੱਛੇ ਜਾਅਲੀ ਨੰਬਰ ਪਲੇਟ ਲਗਾ ਕੇ ਮੁਹੱਲ ਚਾਰ ਹੱਟੀਆਂ ਵੱਲ ਘੁੰਮ ਰਹੇ ਹਨ। ਇਤਲਾਹ ਮੁਤਾਬਕ ਪੁਲਸ ਪਾਰਟੀ ਨੇ ਨਾਕਾਬੰਦੀ ਕਰਕੇ ਉਕਤ ਦੋਸ਼ੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਪੁੱਛਗਿੱਛ ਜਾਰੀ ਹੈ।

ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਦੀ ਸਖ਼ਤ ਚਿਤਾਵਨੀ, ਜੇਕਰ ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਹੋਏ ਤਾਂ ਅਧਿਕਾਰੀਆਂ ’ਤੇ ਦਰਜ ਹੋਵੇਗੀ FIR

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News