ਟਾਂਡਾ ਪੁਲਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ
Wednesday, Sep 06, 2023 - 01:48 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ)- ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ, ਜਿਸ ਤਹਿਤ ਸਰਬਜੀਤ ਸਿੰਘ ਬਾਹਿਆ ਐੱਸ.ਪੀ. ਇਨਵੈਸਟੀਗੇਸ਼ਨ, ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਮੋਟਰਸਾਇਕਲ ਚੋਰੀ ਕਰਨ ਵਾਲੇ ਗੈਂਗ ਦੇ 2 ਮੈਂਬਰਾਂ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੇ ਦੱਸਿਆ ਐੱਸ. ਆਈ. ਪ੍ਰਭਜੋਤ ਸਿੰਘ ਸਮੇਤ ਪੁਲਸ ਪਾਰਟੀ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਮੋਟਰਸਾਇਕਲ ਚੋਰੀ ਕਰਕੇ ਉਸ ਨੂੰ ਖੋਲ ਕੇ ਵੇਚਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਪਤਵਿੰਦਰ ਸਿੰਘ ਉਰਫ਼ ਜੀਤ ਪਾਲ ਪੁੱਤਰ ਸਤਨਾਮ ਸਿੰਘ ਵਾਸੀ ਵਾਸੀ ਵਾਰਡ ਨੰਬਰ 3 ਸਿੰਘਪੁਰ ਮੁਹੱਲਾ ਟਾਂਡਾ ਅਤੇ ਸੋਨੂੰ ਲਾਲ ਉਰਫ਼ ਜਾਫਰ ਪੁੱਤਰ ਨਰਿੰਦਰ ਰਾਮ ਵਾਸੀ ਖਰਲ ਖ਼ੁਰਦ ਵਜੋ ਹੋਈ ਹੈ। ਉਨ੍ਹਾਂ ਹੋਰ ਦੱਸਿਆ ਕਿ ਉਕਤ ਦੋਹਾ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆ ਰਹੇ ਬਿਜਲੀ ਦੇ ਜ਼ੀਰੋ ਬਿੱਲਾਂ ਸਬੰਧੀ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ