ਚੋਰ ਗਿਰੋਹ ਦੇ 2 ਮੈਂਬਰ ਨਕਦੀ ਸਮੇਤ ਗ੍ਰਿਫ਼ਤਾਰ

09/09/2019 8:08:59 PM

ਹਰਿਆਣਾ (ਆਨੰਦ)-ਐੱਸ. ਐੱਸ. ਪੀ. ਹੁਸ਼ਿਆਰਪੁਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਸਤਿੰਦਰ ਕੁਮਾਰ ਚੱਢਾ ਡੀ. ਐੱਸ. ਪੀ. ਸਬ-ਡਵੀਜ਼ਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਥਾਣਾ ਹਰਿਆਣਾ ਦੀ ਪੁਲਸ ਵੱਲੋਂ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਸੂਚਨਾ ਮਿਲੀ ਹੈ। ਥਾਣਾ ਮੁਖੀ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਐੱਸ. ਆਈ. ਕਮਲਜੀਤ ਸਿੰਘ ਦੀ ਪੁਲਸ ਪਾਰਟੀ ਵੱਲੋਂ ਚੋਰੀ ਕੀਤੇ ਗਏ ਪੈਸਿਆਂ ਸਮੇਤ ਵਿੱਕੀ ਕੁਮਾਰ ਪੁੱਤਰ ਰਵਿੰਦਰ ਕੁਮਾਰ ਨਿਵਾਸੀ ਰਹੀਮਪੁਰ ਥਾਣਾ ਮਾਡਲ ਟਾਊਨ ਅਤੇ ਪ੍ਰਿੰਸ ਪੁੱਤਰ ਲੱਕੀ ਨਿਵਾਸੀ ਸੁੰਦਰ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰ ਪੁੱਤਰ ਗੁਰਬਚਨ ਸਿੰਘ ਨਿਵਾਸੀ ਫਤਿਹਪੁਰ ਨੇ ਇਕ ਦਰਖਾਸਤ ਦਿੱਤੀ ਸੀ ਕਿ 6 ਸਤੰਬਰ ਨੂੰ ਉਹ ਆਪਣੀ ਦੁਕਾਨ ਦੇ ਸ਼ੀਸ਼ੇ ਦੇ ਦਰਵਾਜ਼ੇ ਨੂੰ ਜਿੰਦਰਾ ਲਾ ਕੇ ਸਟੋਰ ਵੱਲ ਗਿਆ ਤਾਂ ਉਸ ਨੇ ਵਾਪਸ ਆ ਕੇ ਦੇਖਿਆ ਕਿ ਵਿੱਕੀ ਕੁਮਾਰ ਅਤੇ ਪ੍ਰਿੰਸ ਕੁਮਾਰ ਗੱਲੇ ਨੂੰ ਤੋੜ ਕੇ ਉਸ 'ਚ ਪਏ 12000 ਰੁਪਏ ਕੱਢ ਕੇ ਲੈ ਗਏ। ਇਸ ਸਬੰਧੀ ਵਿੱਕੀ ਕੁਮਾਰ ਅਤੇ ਪ੍ਰਿੰਸ ਕੁਮਾਰ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਪੈਸਿਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਦੋਸ਼ੀਆਂ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਤੀਸਰੇ ਦੋਸ਼ੀ ਕੁਨਾਲ ਨੂੰ ਵੀ ਗ੍ਰਿਫ਼ਤਾਰ ਕਰਨ ਲਈ ਪੁਲਸ ਛਾਪੇ ਮਾਰ ਰਹੀ ਹੈ। ਗ੍ਰਿਫ਼ਤਾਰ ਦੋਸ਼ੀਆਂ ਕੋਲੋਂ ਹੋਰ ਚੋਰੀਆਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

Karan Kumar

This news is Content Editor Karan Kumar