ਏ. ਟੀ. ਐੱਮ. ਕਾਰਡ ਚੋਰੀ ਕਰਕੇ ਲੱਖਾਂ ਰੁਪਏ ਕਢਵਾਉਣ ਵਾਲੇ ਗਿਰੋਹ ਦੇ 2 ਮੈਂਬਰ ਗ੍ਰਿਫ਼ਤਾਰ
Wednesday, Jul 19, 2023 - 11:29 AM (IST)

ਜਲੰਧਰ (ਰਮਨ)–ਥਾਣਾ ਰਾਮਾ ਮੰਡੀ ਦੀ ਪੁਲਸ ਨੇ ਲੋਕਾਂ ਦੇ ਏ. ਟੀ. ਐੱਮ. ਕਾਰਡ ਬਦਲ ਕੇ ਅਤੇ ਚੋਰੀ ਕਰਕੇ ਪੈਸੇ ਕਢਵਾਉਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਫਰਿੱਜ, ਇਕ ਏ. ਸੀ. ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਬਲਿਹਾਰ ਸਿੰਘ ਨਿਵਾਸੀ ਪਿੰਡ ਹਰਦੋ ਜਮਸ਼ੇਰ ਅਤੇ ਸੁਖਜੀਤ ਸਿੰਘ ਪੁੱਤਰ ਅਮਰੀਕ ਸਿੰਘ ਨਿਵਾਸੀ ਜੰਡਿਆਲਾ, ਥਾਣਾ ਸਦਰ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਥਾਣਾ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਨੇ ਦੱਸਿਆ ਕਿ ਥਾਣਾ ਪਤਾਰਾ ਨਿਵਾਸੀ ਨਵਸ਼ਰਨ ਕੌਰ ਪਤਨੀ ਤਰਨਤੇਜ ਸਿੰਘ ਨਿਵਾਸੀ ਪਤਾਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦਾ ਏ. ਟੀ. ਐੱਮ. ਕਾਰਡ ਗੁੱਡਵਿਲ ਹਸਪਤਾਲ ਵਿਚ ਚੋਰੀ ਹੋ ਗਿਆ ਹੈ ਅਤੇ ਏ. ਟੀ. ਐੱਮ. ਚੋਰੀ ਹੋਣ ਤੋਂ ਬਾਅਦ ਵੱਖ-ਵੱਖ ਟਰਾਂਜੈਕਸ਼ਨ ਤੋਂ ਬਾਅਦ ਉਸਦੇ ਬੈਂਕ ਖ਼ਾਤੇ ਵਿਚੋਂ ਡੇਢ ਲੱਖ ਰੁਪਏ ਕਢਵਾ ਲਏ ਗਏ, ਜਿਸ ਤੋਂ ਬਾਅਦ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਮਾਮਲਾ ਦਰਜ ਕਰਕੇ ਜਾਂਚ ਦੌਰਾਨ ਮੁਲਜ਼ਮ ਵਰਿੰਦਰ ਸਿੰਘ ਅਤੇ ਸੁਖਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਦੋਵਾਂ ਮੁਲਜ਼ਮਾਂ ਨੇ ਏ. ਟੀ. ਐੱਮ. ਕਾਰਡ ਨਾਲ ਕਢਵਾਏ ਪੈਸਿਆਂ ਨਾਲ ਇਕ ਏ. ਸੀ., ਇਕ ਫਰਿੱਜ ਅਤੇ ਇਕ ਮੋਟਰਸਾਈਕਲ ਖਰੀਦਿਆ ਸੀ।
ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਰਾਹਤ ਭਰੀ ਖ਼ਬਰ: ਅੱਜ ਤੋਂ ਆਮ ਵਾਂਗ ਚੱਲਣਗੀਆਂ ਇਸ ਟਰੈਕ ਤੋਂ ਸਾਰੀਆਂ ਰੇਲ ਗੱਡੀਆਂ
ਥਾਣਾ ਰਾਮਾ ਮੰਡੀ ਦੀ ਪੁਲਸ ਨੇ ਉਕਤ ਸਾਮਾਨ ਬਰਾਮਦ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰੇਗੀ ਅਤੇ ਇਸ ਦੌਰਾਨ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਹੋਰ ਵਾਰਦਾਤਾਂ ਨੂੰ ਟਰੇਸ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ