ਕਪੂਰਥਲਾ ਕੇਂਦਰੀ ਜੇਲ੍ਹ ''ਚੋਂ ਤਲਾਸ਼ੀ ਦੌਰਾਨ 2 ਮੋਬਾਇਲ, 1 ਸਿਮ ਕਾਰਡ , 2 ਬੈਟਰੀਆਂ ਸਣੇ ਨਸ਼ੀਲਾ ਪਦਾਰਥ ਬਰਾਮਦ
Friday, Dec 30, 2022 - 04:34 PM (IST)

ਕਪੂਰਥਲਾ (ਓਬਰਾਏ)- ਪੰਜਾਬ ਦੀਆਂ ਜੇਲ੍ਹਾਂ ਵਿਚੋਂ ਲਗਾਤਾਰ ਆਏ ਦਿਨ ਮੋਬਾਇਲ ਫੋਨ ਅਤੇ ਹੋਰ ਇਤਰਾਜ਼ਯੋਗ ਚੀਜ਼ਾਂ ਬਰਾਮਦ ਹੁੰਦੀਆਂ ਹੀ ਰਹਿੰਦੀਆਂ ਹਨ ਪਰ ਇਸਦੇ ਬਾਵਜੂਦ ਸਰਕਾਰ ਇਸ ਵਿਸ਼ੇ ਤੇ ਗੰਭੀਰ ਵਿਖਾਈ ਨਹੀਂ ਦੇ ਰਹੀ। ਹਰ ਵਾਰ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਅੱਗੇ ਨਾਲੋਂ ਵੱਧ ਸਖ਼ਤੀ ਕਰ ਦਿੱਤੀ ਗਈ ਹੈ ਪਰ ਇਨ੍ਹਾਂ ਦਾਅਵਿਆਂ ਦੀ ਪੋਲ ਓਸ ਵੇਲੇ ਖੁੱਲ੍ਹਦੀ ਹੈ ਜਦੋਂ ਜੇਲ੍ਹਾਂ ਵਿਚੋਂ ਇਸ ਤਰ੍ਹਾਂ ਨਾਲ ਮੋਬਾਇਲ ਫੋਨ ਬਰਾਮਦ ਹੁੰਦੇ ਰਹਿੰਦੇ ਹਨ। ਅੱਜ ਇਕ ਵਾਰ ਫਿਰ ਤੋਂ ਕਪੂਰਥਲਾ ਜੇਲ੍ਹ ਵਿਚੋਂ ਕੁਝ ਮੋਬਾਇਲ ਫੋਨ ਬਰਾਮਦ ਹੋਏ ਹਨ। ਉਂਝ ਇਹ ਜੇਲ੍ਹ ਅਕਸਰ ਹੀ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ ਕਿਉਂਕਿ ਇਸ ਜੇਲ੍ਹ ਵਿੱਚ ਮੋਬਾਇਲ ਮਿਲਣ ਸਿਲਸਿਲਾ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ :ਜਲੰਧਰ: ਸਰਦੀ ਦੇ ਮੌਸਮ ’ਚ ਨਾਜਾਇਜ਼ ਸ਼ਰਾਬ ਦਾ ਬਾਜ਼ਾਰ ‘ਗਰਮ’, ਸਸਤੀ ਮਿਲ ਰਹੀ ਬੋਤਲ
ਅੱਜ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਬੈਰਕਾਂ ਦੀ ਤਲਾਸ਼ੀ ਦੌਰਾਨ ਮੁੜ ਮੋਬਾਇਲ ਫੋਨ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਅਚਾਨਕ ਕੀਤੀ ਤਲਾਸ਼ੀ ਦੌਰਾਨ ਹੋਈ ਹੈ, ਜਿਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਕਪੂਰਥਲਾ ਵਿਖੇ 3 ਹਵਾਲਾਤੀਆਂ ਖ਼ਿਲਾਫ਼ 52-A prison act ਦੇ ਤਹਿਤ 3 ਵੱਖ-ਵੱਖ ਮੁਕੱਦਮੇ ਦਰਜ ਕਰਵਾਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਘੁੰਮ ਰਹੇ ਏਜੰਟਾਂ ਦੇ ਦਲਾਲ, ਦੁਬਈ ’ਚ ਕੰਮ ਦਿਵਾਉਣ ਬਹਾਨੇ ਗ਼ਰੀਬ ਕੁੜੀਆਂ ਦੀ ਹੋ ਰਹੀ ਦਲਾਲੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ