ਮੁੜ ਵੱਧਣ ਲੱਗੇ ਕੋਰੋਨਾ ਦੇ ਮਾਮਲੇ, ਰੂਪਨਗਰ ਜ਼ਿਲ੍ਹੇ ’ਚ ਮਿਲੇ 2 ਨਵੇਂ ਕੋਰੋਨਾ ਮਰੀਜ਼
03/27/2023 12:55:09 PM

ਰੂਪਨਗਰ (ਕੈਲਾਸ਼)- ਰੂਪਨਗਰ ਜ਼ਿਲ੍ਹੇ ’ਚ 2 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 8 ਹੋ ਗਈ ਹੈ ਅਤੇ 2 ਕੋਰੋਨਾ ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਉਕਤ 8 ਕੋਰੋਨਾ ਦੇ ਐਕਟਿਵ ਮਰੀਜ਼ਾਂ ਵਿਚੋਂ 7 ਕੋਰੋਨਾ ਮਰੀਜ਼ਾਂ ਨੂੰ ਘਰ ’ਚ ਆਈਸੋਲੇਸ਼ਨ ’ਚ ਰੱਖਿਆ ਗਿਆ ਹੈ, 1 ਕੋਰੋਨਾ ਮਰੀਜ਼ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਹੈ।
ਉਨ੍ਹਾਂ ਦੱਸਿਆ ਕਿ ਐਤਵਾਰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ 16 ਕੋਰੋਨਾ ਟੈਸਟ ਕੀਤੇ ਗਏ, ਜਿਸ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ 614674 ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ’ਚੋਂ 594966 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 123 ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 19126 ਤੱਕ ਪਹੁੰਚ ਗਈ ਹੈ ਜਿਨ੍ਹਾਂ ’ਚੋਂ 18659 ਠੀਕ ਹੋ ਕੇ ਘਰ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਮੀਂਹ ਤੇ ਹਨੇਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਤਬਾਹ, ਜਾਣੋ ਅਗਲੇ ਦਿਨਾਂ ਤੱਕ ਕਿਹੋ-ਜਿਹਾ ਰਹੇਗਾ ਮੌਸਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।