ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਤੇ ਸੋਸ਼ਲ ਮੀਡੀਆ ’ਤੇ ਬਦਨਾਮ ਕਰਨ ਦੇ ਮਾਮਲੇ ’ਚ 2 ਨਾਮਜ਼ਦ
Friday, Jul 14, 2023 - 03:39 PM (IST)

ਕਪੂਰਥਲਾ (ਭੂਸ਼ਣ/ਮਲਹੋਤਰਾ)-ਇਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਅਤੇ ਸੋਸ਼ਲ ਮੀਡੀਆ ’ਤੇ ਬਦਨਾਮ ਕਰਨ ਦੇ ਮਾਮਲੇ ’ਚ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਇਕ ਸਾਬਕਾ ਕੌਂਸਲਰ ਦੀ ਸ਼ਿਕਾਇਤ ’ਤੇ 2 ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਰਾਜਿੰਦਰ ਸਿੰਘ ਧੰਜਲ ਪੁੱਤਰ ਗੁਰਦੀਪ ਸਿੰਘ ਵਾਸੀ ਮੁਹੱਲਾ ਕੈਮਪੁਰਾ ਕਪੂਰਥਲਾ ਨੇ ਐੱਸ. ਐੱਸ. ਪੀ. ਕਪੂਰਥਲਾ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦੇ ਪਿਤਾ ਗੁਰਦੀਪ ਸਿੰਘ ਨੇ 26 ਨਵੰਬਰ 2021 ਨੂੰ ਅਕਾਸ਼ਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਮੁਹੱਲਾ ਸੂਦਾਂਵਾਲਾ ਕਪੂਰਥਲਾ ਅਤੇ ਗੁਰਪ੍ਰੀਤ ਸਿੰਘ ਬੰਟੀ ਵਾਲੀਆ ਪੁੱਤਰ ਕਰਤਾਰ ਸਿੰਘ ਵਾਸੀ ਮੁਹੱਲਾ ਖਜਾਨਚੀਆਂ ਕਪੂਰਥਲਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ਨੂੰ ਵਾਪਸ ਕਰਵਾਉਣ ਨੂੰ ਲੈ ਕੇ ਉਨ੍ਹਾਂ ਨੂੰ ਲਗਾਤਾਰ ਖ਼ੁਦਕੁਸ਼ੀ ਕਰਨ ਅਤੇ ਝੂਠੇ ਕੇਸਾਂ ’ਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ਤੋਂ ਬਾਅਦ ਰਾਜਿੰਦਰ ਸਿੰਘ ਧੰਜਲ ਨੇ ਐੱਸ. ਐੱਸ. ਪੀ. ਕਪੂਰਥਲਾ ਨੂੰ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਹ ਸਾਬਕਾ ਕੌਂਸਲਰ ਹੈ ਅਤੇ ਸ਼ਹਿਰ ’ਚ ਉਦੈ ਫੈਬਰੀਕੇਟਸ ਦੇ ਨਾਮ ’ਤੇ ਦੁਕਾਨ ਕਰਦਾ ਹੈ। ਉਸ ਦੇ ਪਿਤਾ ਗੁਰਦੀਪ ਸਿੰਘ ਨੇ ਅਕਾਸ਼ਦੀਪ ਸਿੰਘ ਅਤੇ ਉਸ ਦੀ ਮਾਤਾ ਖ਼ਿਲਾਫ਼ ਇਕ ਸ਼ਿਕਾਇਤ ਐੱਸ. ਐੱਸ. ਪੀ. ਕਪੂਰਥਲਾ ਨੂੰ ਦਿੱਤੀ ਸੀ।
ਇਹ ਵੀ ਪੜ੍ਹੋ- ਮਨਾਲੀ 'ਚ ਲਾਪਤਾ ਹੋਏ PRTC ਬੱਸ ਦੇ ਕੰਡਕਟਰ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 12 ਦਾ ਕੌਂਸਲਰ ਰਿਹਾ ਹੈ। ਉਕਤ ਦੋਵੇਂ ਵਿਅਕਤੀ ਅਕਾਸ਼ਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਬੰਟੀ ਵਾਲੀਆ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧ ਰੱਖਦੇ ਸਨ, ਜਿਸ ਦੇ ਕਾਰਨ ਉਸ ਦੀ ਇਨ੍ਹਾਂ ਦੋਵਾਂ ਵਿਅਕਤੀਆ ਨਾਲ ਕਾਫ਼ੀ ਨਜ਼ਦੀਕੀ ਸੀ, ਜਿਸ ਦਾ ਗਲਤ ਫਾਇਦਾ ਚੁੱਕਦੇ ਹੋਏ ਅਕਾਸ਼ਦੀਪ ਸਿੰਘ ਨੇ ਮੈਨੂੰ ਵਪਾਰ ’ਚ ਭਾਈਵਾਲ ਬਣਾਉਣ ਦਾ ਝਾਂਸਾ ਦੇ ਕੇ ਮੇਰੇ ਪਿਤਾ ਦੇ ਨਾਮ ’ਤੇ ਇਕ ਪਲਾਟ ਜੋ ਕਿ ਔਜਲਾ ਰੋਡ ਕਪੂਰਥਲਾ ’ਚ ਹੈ, ਦਾ ਕਿਰਾਇਆ ਨਾਮਾ 4 ਫਰਵਰੀ 2021 ਨੂੰ ਆਪਣੀ ਮਾਤਾ ਦੇ ਨਾਮ ’ਤੇ ਕਰਵਾ ਲਿਆ ਅਤੇ ਜਿਸ ’ਚ ਇਸ ਗੱਲ ਦਾ ਜਿਕਰ ਵੀ ਕੀਤਾ ਗਿਆ ਸੀ ਕਿ ਅਕਾਸ਼ਦੀਪ ਸਿੰਘ ਦੀ ਮਾਤਾ ਨੇ ਮੇਰੇ ਪਿਤਾ ਨੂੰ 5 ਲੱਖ 76 ਹਜ਼ਾਰ ਰੁਪਏ ਦੀ ਰਕਮ ਐਡਵਾਂਸ ’ਚ ਦਿੱਤੀ ਹੈ। ਜਦਕਿ ਉਸਦੇ ਪਿਤਾ ਨੇ ਕਦੇ ਵੀ ਉਕਤ ਰਕਮ ਵਸੂਲ ਨਹੀਂ ਕੀਤੀ ਸੀ। ਇਹ ਇਕਰਾਰਨਾਮਾ ਤੋਂ ਸਿਰਫ ਬੈਂਕ ਤੋਂ ਕਰਜ਼ਾ ਲੈਣ ਲਈ ਲਿਖਿਆ ਗਿਆ ਸੀ।
ਅਕਾਸ਼ਦੀਪ ਸਿੰਘ ਨੇ ਆਪਣਾ ਕਾਰੋਬਾਰ ਸ਼ੁਰੂ ਕਰ ਦਿੱਤਾ, ਜਦੋਂ ਉਸ ਨੇ ਕੁਝ ਸਮੇਂ ਬਾਅਦ ਅਕਾਸ਼ਦੀਪ ਸਿੰਘ ਕੋਲੋਂ ਹਿਸਾਬ ਮੰਗਿਆ ਤਾਂ ਅਕਾਸ਼ਦੀਪ ਸਿੰਘ ਨੇ ਹਿਸਾਬ ਦੇਣ ਦੀ ਜਗ੍ਹਾ ਝਗਡ਼ਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਸਦੇ ਪਿਤਾ ਨੇ ਅਕਾਸ਼ਦੀਪ ਸਿੰਘ ਅਤੇ ਉਸ ਦੀ ਮਾਤਾ ਖ਼ਿਲਾਫ਼ ਸ਼ਿਕਾਇਤ ਕੀਤੀ ਸੀ। ਇਸ ਸ਼ਿਕਾਇਤ ਨੂੰ ਵਾਪਸ ਕਰਵਾਉਣ ਲਈ ਅਕਾਸ਼ਦੀਪ ਸਿੰਘ ਅਤੇ ਉਸ ਦਾ ਚਾਚਾ ਗੁਰਪ੍ਰੀਤ ਸਿੰਘ ਉਰਫ਼ ਬੰਟੀ ਵਾਲੀਆ ਉਸ ਦੇ ਪਰਿਵਾਰ ਨੂੰ ਡਰਾਉਂਦੇ ਧਮਕਾਉਂਦੇ ਸਨ।
ਇਹ ਵੀ ਪੜ੍ਹੋ- ਪਾਤੜਾਂ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ
ਇਸ ਦੌਰਾਨ 23 ਮਈ 2022 ਨੂੰ ਅਕਾਸ਼ਦੀਪ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾਣ ਦੀ ਗੱਲ ਕਹੀ ਅਤੇ ਉਹ ਸਿਵਲ ਹਸਪਤਾਲ ਕਪੂਰਥਲਾ ’ਚ ਦਾਖ਼ਲ ਹੋ ਗਿਆ, ਜਿਸ ਦੇ ਬਾਅਦ ਅਕਾਸ਼ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਬੰਟੀ ਵਾਲੀਆ ਨੇ ਸੋਸ਼ਲ ਮੀਡੀਆ ’ਤੇ ਝੂਠਾ ਪ੍ਰਚਾਰ ਕਰਦੇ ਹੋਏ ਮੇਰੇ ਤੇ ਮੇਰੇ ਸਾਥੀਆਂ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਇਲਜਾਮ ਲਗਾਉਂਦੇ ਹੋਏ ਜ਼ਹਿਰੀਲੀ ਚੀਜ਼ ਖਾਣ ਦੀ ਗੱਲ ਕਹੀ, ਜਿਸ ਨੂੰ ਲੈ ਕੇ ਉਸ ਨੇ ਇਨਸਾਫ਼ ਲਈ ਐੱਸ. ਐੱਸ. ਪੀ. ਕਪੂਰਥਲਾ ਪਾਸੋਂ ਗੁਹਾਰ ਲਗਾਈ। ਐੱਸ. ਐੱਸ. ਪੀ. ਕਪੂਰਥਲਾ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ. ਐੱਸ. ਪੀ. (ਡੀ.) ਨੂੰ ਜਾਂਚ ਦੇ ਹੁਕਮ ਦਿੱਤੇ। ਜਾਂਚ ਦੌਰਾਨ ਅਕਾਸ਼ਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਉਰਫ ਬੰਟੀ ਵਾਲੀਆ ਖ਼ਿਲਾਫ਼ ਲੱਗੇ ਇਲਜ਼ਾਮ ਸਹੀ ਪਾਏ ਗਏ, ਜਿਸ ਦੇ ਆਧਾਰ ’ਤੇ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਗੈਂਗਵਾਰ, ਇਕ ਕੈਦੀ ਦਾ ਬੇਰਹਿਮੀ ਨਾਲ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711