ਨਸ਼ੀਲਾ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

Monday, Mar 02, 2020 - 07:45 PM (IST)

ਨਸ਼ੀਲਾ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਸੁਲਤਾਨਪੁਰ ਲੋਧੀ, (ਸੋਢੀ)- ਹਲਕਾ ਸੁਲਤਾਨਪੁਰ ਲੋਧੀ ਅਧੀਨ ਥਾਣਾ ਫੱਤੂਢੀਂਗਾ ਵਿਖੇ ਨਸ਼ੀਲਾ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਮੇਤ ਵੱਖ-ਵੱਖ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਦੇ ਮੁਲਜ਼ਮ ਕੁਲਵਿੰਦਰ ਸਿੰਘ ਉਰਫ ਕਿੰਦਾ ਪੁੱਤਰ ਨੇਜਾ ਸਿੰਘ ਨਿਵਾਸੀ ਪਿੰਡ ਤੋਤੀ (ਥਾਣਾ ਸੁਲਤਾਨਪੁਰ ਲੋਧੀ) ਨੂੰ ਪੱਕੀ ਮੁਖਬਰੀ ਮਿਲਣ ’ਤੇ ਏ. ਐੱਸ. ਆਈ. ਬਲਬੀਰ ਸਿੰਘ ਤੇ ਏ. ਐੱਸ. ਆਈ. ਦਲਵਿੰਦਰ ਬੀਰ ਸਿੰਘ ਨੇ ਬੱਸ ਅੱਡਾ ਰਤਡ਼ਾ ਨੇਡ਼ਿਓਂ ਗ੍ਰਿਫਤਾਰ ਕਰ ਲਿਆ। ਜਿਸ ਕੋਲੋਂ 145 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਕੇ ਥਾਣਾ ਫੱਤੂਢੀਂਗਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਕ ਹੋਰ ਮਾਮਲੇ ’ਚ ਏ. ਐੱਸ. ਆਈ. ਰਾਜਵਿੰਦਰ ਸਿੰਘ ਨੇ ਪਿੰਡ ਬੂਹ ਦੇ ਨੇਡ਼ਿਓ 210 ਗ੍ਰਾਮ ਨਸ਼ੀਲੀਆਂ ਗੋਲੀਆਂ ਸਮੇਤ ਜਸਪ੍ਰੀਤ ਸਿੰਘ ਉਰਫ ਕਾਕਾ ਪੁੱਤਰ ਅਜੀਤ ਸਿੰਘ ਨਿਵਾਸੀ ਪਿੰਡ ਫੱਤੂਢੀਂਗਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਖਿਲਾਫ ਵੀ ਥਾਣਾ ਫੱਤੂਢੀਂਗਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।


author

Bharat Thapa

Content Editor

Related News