ਥਾਣਾ ਪੁਲਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ 2 ਕਾਬੂ

Monday, Feb 10, 2020 - 06:41 PM (IST)

ਥਾਣਾ ਪੁਲਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਬਲਾਚੌਰ (ਤਰਸੇਮ ਕਟਾਰੀਆ)— ਜ਼ਿਲਾ ਪੁਲਸ ਮੁਖੀ ਐੱਸ. ਐੱਸ. ਪੀ. ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ. ਐੱਸ. ਪੀ. ਜਤਿੰਦਰਜੀਤ ਸਿੰਘ ਦੀ ਅਗਵਾਈ 'ਚ ਥਾਣਾ ਸਦਰ ਦੇ ਐੱਸ. ਐੱਚ. ਓ. ਸ਼ੁਵਿੰਦਰ ਸਿੰਘ ਦੀ ਪੁਲਸ ਪਾਰਟੀ ਵੱਲੋਂ 2 ਵਿਅਕਤੀਆਂ ਨੂੰ 40 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ।ਜਾਣਕਾਰੀ ਦਿੰਦੇ ਐੱਸ. ਐੱਚ. ਓ. ਸਦਰ ਬਲਾਚੌਰ ਸ਼ੁਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਸਿੰਬਲ ਮਜਾਰਾ ਰੱਕੜਾ ਢਾਹਾਂ ਸਾਈਡ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਸਿੰਬਲ ਮਜਾਰਾ ਚੌਂਕ ਲਿੰਕ ਰੋਡ ਤੇ ਆ ਰਹੇ 2 ਵਿਅਕਤੀਆਂ ਦੀ ਤਲਾਸ਼ੀ ਲੈਣ ਅਤੇ ਅਮਰਿੰਦਰ ਸਿੰਘ ਪੁੱਤਰ ਰਸ਼ਪਾਲ ਸਿੰਘ ਕੋਲੋਂ 25 ਗ੍ਰਾਮ ਹੈਰੋਇਨ ਅਤੇ ਦੂਜੇ ਹਰਜਿੰਦਰ ਸਿੰਘ ਹੈਪੀ ਪੁੱਤਰ ਪ੍ਰੇਮ ਸਿੰਘ ਕੋਲੋਂ 15 ਗ੍ਰਾਮ ਹੈਰੋਇਨ ਦੋਨੋਂ ਵਾਸੀ ਮਜਾਰੀ ਕੁਲ ਮਿਲਾ ਕੇ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News