2 ਨਸ਼ਾ ਸਮੱਗਲਰ ਇਕ ਕਿਲੋ ਅਫੀਮ ਸਮੇਤ ਕਾਬੂ

Tuesday, Feb 25, 2020 - 05:17 PM (IST)

2 ਨਸ਼ਾ ਸਮੱਗਲਰ ਇਕ ਕਿਲੋ ਅਫੀਮ ਸਮੇਤ ਕਾਬੂ

ਭੋਗਪੁਰ (ਸੂਰੀ)— ਏ. ਐੱਸ. ਪੀ. ਸਬ ਡਵੀਜ਼ਨ ਆਦਮਪੁਰ ਅੰਕੁਰ ਗੁਪਤਾ ਦੀ ਅਗਵਾਈ ਹੇਠ ਥਾਣਾ ਭੋਗਪੁਰ ਦੀ ਪੁਲਸ ਚੌਕੀ ਪਚਰੰਗਾ ਵੱਲੋਂ ਦੋ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਥਾਣਾ ਮੁਖੀ ਭੋਗਪੁਰ ਜਰਨੈਲ ਸਿੰਘ ਨੇ ਦੱਸਿਆ ਹੈ ਕਿ ਪੁਲਸ ਚੌਕੀ ਪਚਰੰਗਾ ਦੇ ਇੰਚਾਰਜ ਸੁਖਜੀਤ ਸਿੰਘ ਬੈਂਸ ਵੱਲੋਂ ਅੱਡਾ ਪਚਰੰਗਾ 'ਚ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਭੋਗਪੁਰ ਵੱਲੋਂ ਆਈ ਇਕ ਬੱਸ ਪਚਰੰਗਾ ਅੱਡੇ 'ਚ ਰੁਕੀ ਅਤੇ ਇਸ 'ਚੋਂ ਦੋ ਨੌਜਵਾਨ ਉਤਰੇ, ਜੋ ਸਾਹਮਣੇ ਪੁਲਸ ਦਾ ਨਾਕਾ ਦੇਖ ਕੇ ਡਰ ਗਏ ਅਤੇ ਤੇਜ਼ੀ ਨਾਲ ਤੁਰਨ ਲੱਗੇ।

ਪੁਲਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ 'ਤੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਦਾ ਨਾਂ-ਪਤਾ ਪੁੱਛਿਆ ਗਿਆ ਤਾਂ ਇਕ ਨੌਜਵਾਨ ਨੇ ਆਪਣਾ ਨਾਂ ਰਾਜਵਿੰਦਰ ਸਿੰਘ ਬਾਵਾ ਪੁੱਤਰ ਸੁਖਦੇਵ ਸਿੰਘ ਵਾਸੀ ਆਜ਼ਾਦ ਨਗਰ ਅੰਮ੍ਰਿਤਸਰ ਅਤੇ ਦੂਸਰੇ ਨੇ ਆਪਣਾ ਨਾਂ ਸੰਦੀਪ ਯਾਦਵ ਪੁੱਤਰ ਵਜ਼ੀਰ ਯਾਦਵ ਵਾਸੀ ਚੌਰਾ ਮਾਯੂਰ ਝਾਰਖੰਡ ਦੱਸਿਆ। ਪੁਲਸ ਵੱਲੋਂ ਜਦੋਂ ਇਨ੍ਹਾਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਰਾਜਵਿੰਦਰ ਸਿੰਘ ਉਰਫ਼ ਬਾਵਾ ਕੋਲੋਂ ਅੱਧਾ ਕਿਲੋ ਅਫੀਮ ਬਰਾਮਦ ਹੋਈ ਅਤੇ ਸੰਦੀਪ ਯਾਦਵ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਵੀ ਅੱਧਾ ਕਿਲੋ ਅਫੀਮ ਬਰਾਮਦ ਕੀਤੀ ਗਈ। ਪੁਲਸ ਵੱਲੋਂ ਦੋਵਾਂ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਥਾਣਾ ਭੋਗਪੁਰ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਸ. ਐੱਚ. ਓ. ਨੇ ਦੱਸਿਆ ਹੈ ਕਿ ਦੋਵਾਂ ਨਸ਼ਾ ਸਮੱਗਲਰਾਂ ਕੋਲੋਂ ਅਫੀਮ ਬਰਾਮਦ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।


author

shivani attri

Content Editor

Related News