ਨਸ਼ੀਲੇ ਪਦਾਰਥ ਦਾ ਸੇਵਨ ਕਰਦੇ 2 ਵਿਅਕਤੀ ਗ੍ਰਿਫ਼ਤਾਰ

Thursday, Jun 19, 2025 - 06:48 PM (IST)

ਨਸ਼ੀਲੇ ਪਦਾਰਥ ਦਾ ਸੇਵਨ ਕਰਦੇ 2 ਵਿਅਕਤੀ ਗ੍ਰਿਫ਼ਤਾਰ

ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਿਟੀ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ 2 ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਗਗਨ ਸਿੰਘ ਆਪਣੇ ਸਾਥੀਆਂ ਨਾਲ ਪੁਰਾਣੀ ਕਚਹਿਰੀ ਦੇ ਗੇਟ ਨੇੜੇ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਕਚਹਿਰੀ ਦੇ ਅੰਦਰ ਦੋ ਨੌਜਵਾਨ ਵਿਖਾਈ ਦਿੱਤੇ। ਉਹ ਲਾਈਟਰ ਨਾਲ ਅੱਗ ਬਾਲ ਕੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਸਨ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਹੱਥਾਂ ਵਿਚੋਂ ਇਕ ਲਾਈਟਰ, ਪੰਨੀ ਜਿਸ ’ਤੇ ਨਸ਼ੀਲ ਪਦਾਰਥ ਲਾਇਆ ਹੋਇਆ ਸੀ ਅਤੇ 10 ਰੁਪਏ ਦਾ ਇਕ ਰੋਲਡ ਕੀਤਾ ਨੋਟ ਬਰਾਮਦ ਹੋਇਆ।

ਇਹ ਵੀ ਪੜ੍ਹੋ: ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼

ਉਨ੍ਹਾਂ ਦਾ ਨਾਂ ਅਤੇ ਪਤਾ ਪੁੱਛਣ ’ਤੇ ਉਨ੍ਹਾਂ ਨੇ ਆਪਣਾ ਨਾਂ ਸੁਖਵਿੰਦਰ ਸਿੰਘ ਪੁੱਤਰ ਚਰਨ ਦਾਸ ਵਾਸੀ ਪਿੰਡ ਹਵੇਲੀ ਥਾਣਾ ਮਾਹਿਲਪੁਰ ਅਤੇ ਮਨਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੁੱਗੋਵਾਲ ਥਾਣਾ ਮਾਹਿਲਪੁਰ ਦੱਸਿਆ। ਪੁਲਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

ਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News