ਚੋਰੀਸ਼ੁਦਾ 21 ਮੋਟਰਸਾਈਕਲ ਤੇ ਕਾਰ ਸਮੇਤ 2 ਵਿਅਕਤੀ ਗ੍ਰਿਫ਼ਤਾਰ

Friday, May 15, 2026 - 01:38 PM (IST)

ਚੋਰੀਸ਼ੁਦਾ 21 ਮੋਟਰਸਾਈਕਲ ਤੇ ਕਾਰ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਨ ਲਈ ਐੱਸ. ਪੀ. (ਡੀ.) ਹਰਿੰਦਰ ਸਿੰਘ ਗਿੱਲ, ਡੀ. ਐੱਸ. ਪੀ. ਸਬ-ਡਿਵੀਜ਼ਨ ਕਪੂਰਥਲਾ ਡਾ. ਸ਼ੀਤਲ ਸਿੰਘ, ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਐੱਸ. ਆਈ. ਰਮਨ ਕੁਮਾਰ ਅਤੇ ਐੱਸ. ਐੱਚ. ਓ. ਸਿਟੀ ਇੰਸਪੈਕਟਰ ਅਮਨਦੀਪ ਕੁਮਾਰ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਸਨ।

ਇਸੇ ਤਹਿਤ ਕਾਰਵਾਈ ਕਰਦਿਆਂ ਹੋਇਆਂ ਸੀ. ਆਈ. ਏ. ਕਪੂਰਥਲਾ ਅਤੇ ਥਾਣਾ ਸਿਟੀ ਕਪੂਰਥਲਾ ਵੱਲੋਂ 21 ਚੋਰੀਸ਼ੁਦਾ ਮੋਟਰਸਾਈਕਲ ਅਤੇ 1 ਕਾਰ ਮਾਰਕਾ ਮਰੂਤੀ ਸਮੇਤ 2 ਨੌਜਵਾਨ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਗੰਦਾ ਨਾਲਾ ਕਾਂਜਲੀ ਰੋਡ ਕਪੂਰਥਲਾ ਤੋਂ ਰਵੀ ਕੁਮਾਰ ਪੁੱਤਰ ਸਵਰਨਜੀਤ ਵਾਸੀ ਚੂਹੜਵਾਲ ਥਾਣਾ ਸਿਟੀ ਕਪੂਰਥਲਾ ਨੂੰ ਸਮੇਤ ਚੋਰੀ ਸ਼ੁਦਾ ਮੋਟਰ ਸਾਈਕਲ ਮਾਰਕਾ ਪਲੈਟੀਨਾ ਰੰਗ ਕਾਲਾ ਬਿਨਾ ਨੰਬਰੀ ਦੇ ਕਾਬੂ ਕੀਤਾ। ਜਿਸ ਸਬੰਧੀ ਜੇਰੇ ਧਾਰਾ 303(2), 317(2) ਬੀ. ਐੱਨ. ਐੱਸ. ਤਹਿਤ ਥਾਣਾ ਸਦਰ ਕਪੂਰਥਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ:  ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ ਕੇ...

ਦੌਰਾਨੇ ਤਫ਼ਤੀਸ਼ ਰਵੀ ਕੁਮਾਰ ਉਕਤ ਦੀ ਨਿਸ਼ਾਨਦੇਹੀ ਤੇ ਕਾਂਜਲੀ ਰੋਡ ਕਪੂਰਥਲਾ ਤੋਂ ਚੋਰੀ ਸ਼ੁਦਾ 14 ਮੋਟਰ ਸਾਈਕਲ ਜਿਨ੍ਹਾਂ ਵਿਚ (10 ਸਲਪੈਂਡਰ, 2 ਡਿਸਕਵਰ, 2 ਪਲੈਟੀਨਾ) ਵੱਖ ਵੱਖ ਮਾਰਕਿਆਂ ਦੇ ਅਤੇ ਇੱਕ ਕਾਰ ਮਰੂਤੀ ਰੰਗ ਸਿਲਵਰ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਪਿੰਦਰਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਮਕਾਨ ਨੰਬਰ 522/10 ਗਲੀ ਨੰਬਰ 1 ਮੁਹੱਲਾ ਪ੍ਰੀਤ ਨਗਰ ਕਪੂਰਥਲਾ ਨੇ ਆਪਣਾ ਮੋਟਰਸਾਈਕਲ ਸਪਲੈਂਡਰ ਚੋਰੀ ਹੋਣ ਸਬੰਧੀ ਮੁਕੱਦਮਾ ਦਰਜ ਕਰਵਾਇਆ ਸੀ, ਜੋ ਇਸ ਵਾਰਦਾਤ ਨੂੰ ਥਾਣਾ ਸਿਟੀ ਕਪੂਰਥਲਾ ਵੱਲੋਂ ਹਿਊਮਨ ਸੋਰਸਾਂ ਅਤੇ ਟੈਕਨੀਕਲ ਤਕਨੀਕ ਦੀ ਮੱਦਦ ਨਾਲ ਟਰੇਸ ਕਰਦੇ ਹੋਏ ਰਾਜਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਉਕਤ ਚੋਰੀ ਕੀਤਾ ਮੋਟਰਸਾਈਕਲ ਸਪਲੈਂਡਰ ਬਰਾਮਦ ਕੀਤਾ।

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ

ਦੌਰਾਨੇ ਤਫਤੀਸ਼ ਰਾਜਵਿੰਦਰ ਸਿੰਘ ਉਰਫ਼ ਰਾਜੂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੀ ਨਿਸ਼ਾਨਦੇਹੀ 'ਤੇ 5 ਮੋਟਰਸਾਈਕਲ ਮਾਰਕਾ ਸਪਲੈਂਡਰ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਦੋਨਾਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਹੋਰ ਵੀ ਅਹਿਮ ਖ਼ੁਲਾਸੇ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News