ਨਸ਼ੇ ਵਾਲੇ ਟੀਕਿਆਂ ਸਣੇ 2 ਲੋਕ ਪੁਲਸ ਵੱਲੋਂ ਗ੍ਰਿਫ਼ਤਾਰ

05/06/2024 12:49:56 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਮੋਮੀ, ਜਸਵਿੰਦਰ )-ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ . ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ ਫੋਕਲ ਪੁਆਇੰਟ ਢਡਿਆਲਾ ਨੇੜੇ ਨਸ਼ੇ ਵਾਲੇ ਟੀਕਿਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਗੋਬਿੰਦਰ ਸਿੰਘ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪਾਲ ਸਿੰਘ ਸੋਨੂ ਉਰਫ਼ ਮੂੰਡੀ ਪੁੱਤਰ ਜੋਗਿੰਦਰ ਸਿੰਘ ਅਤੇ ਜੋਤੀ ਪਤਨੀ ਰਾਜਨ ਵਾਸੀ ਮੁਹੱਲਾ ਸਾਂਸੀਆਂ ਟਾਂਡਾ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ- ਇਕ ਹੋਰ ਗਾਰੰਟੀ ਪੂਰਾ ਕਰੇਗੀ 'ਆਪ', ਔਰਤਾਂ ਨੂੰ ਜਲਦ ਮਿਲਣਗੇ 1000 ਰੁਪਏ ਮਹੀਨਾ

ਪੁਲਸ ਟੀਮ ਨੇ ਮੁਲਜਮਾਂ ਦੇ ਕਬਜ਼ੇ ਵਿੱਚੋਂ ਬਿਨਾਂ ਮਾਰਕੇ ਦੇ 8 ਟੀਕੇ ਬਰਾਮਦ ਕਰਕੇ ਦੋਹਾਂ ਖ਼ਿਲਾਫ਼ ਐੱਨ.  ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ-  ਫਾਜ਼ਿਲਕਾ 'ਚ ਭਿਆਨਕ ਹਾਦਸਾ, ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਤੜਫ਼-ਤੜਫ਼ ਹੋਈ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News