ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ
Friday, Dec 19, 2025 - 02:27 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ, ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਧੁੱਸੀ ਬੰਨ੍ਹ ਪਿੰਡ ਰੜਾ ਅਤੇ ਪਿੰਡ ਹੰਬੜਾਂ ਨੇੜਿਓਂ ਨੇੜੇ ਦੋ ਵਿਆਕਤੀਆਂ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਏ. ਐੱਸ. ਆਈ. ਸਰਬਜੀਤ ਸਿੰਘ ਅਤੇ ਰਾਜਵਿਦਰ ਸਿੰਘ ਦੀਆਂ ਟੀਮਾਂ ਨੂੰ ਇਸ ਸਫ਼ਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਹੰਬੜਾਂ ਤੋਂ ਝਾਂਵਾਂ ਵੱਲ ਗਸ਼ਤ ਕਰ ਲਈ ਸੀ ਤਾਂ ਬਲਵੰਤ ਸਿੰਘ ਉਰਫ਼ ਸੋਨੂ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਮਿਰਜ਼ਾਪੁਰ ਨੂੰ 88 ਨਸ਼ੇ ਵਾਲੀਆਂ ਗੋਲ਼ੀਆਂ ਸਣੇ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: ਰਾਣਾ ਬਲਾਚੌਰੀਆ ਦਾ ਕਤਲ ਸਿਰਫ਼ ਟਰੇਲਰ! ਅਜੇ 35 ਹੋਰ...,ਗੈਂਗਸਟਰ ਡੋਨੀ ਬੱਲ ਦਾ ਵੱਡਾ ਖ਼ੁਲਾਸਾ
ਇਸੇ ਤਰਾਂ ਪੁਲਸ ਦੀ ਦੂਸਰੀ ਟੀਮ ਜਦੋਂ ਪਿੰਡ ਟਾਹਲੀ ਤੋਂ ਰੜਾ ਵੱਲ ਧੁੱਸੀ ਬੰਨ੍ਹ 'ਤੇ ਗਸ਼ਤ ਕਰ ਰਹੀ ਸੀ ਤਾਂ ਅਸਲਮ ਅਲੀ ਪੁੱਤਰ ਨੂਰਦੀਨ ਵਾਸੀ ਮਿਰਜ਼ਾਪੁਰ ਨੂੰ ਨਸ਼ੇ ਵਾਲੀਆਂ 65 ਗੋਲ਼ੀਆਂ ਸਣੇ ਕਾਬੂ ਕੀਤਾ ਗਿਆ। ਪੁਲਸ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ: ਸੰਘਣੀ ਧੁੰਦ ਕਾਰਨ ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ! ਭਿਆਨਕ ਮੰਜ਼ਰ ਵੇਖ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
