ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Monday, Jun 30, 2025 - 07:13 PM (IST)

ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਪੁਲਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ, ਪਾਊਡਰ ਬਰਾਮਦ ਕੀਤਾ ਗਿਆ ਹੈ। ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐੱਸ., ਸੀਨੀਅਰ ਕਪਤਾਨ ਪੁਲਸ ਰੂਪਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ ’ਤੇ ਨਾਕਾ ਬੰਦੀਆਂ ਅਤੇ ਗਸ਼ਤਾ ਰਾਹੀਂ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਮਨਪ੍ਰੀਤ ਸਿੰਘ ਉਰਫ਼ ਲਾਲੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸਲੌਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 20 ਗ੍ਰਾਮ ਨਸ਼ੀਲਾ ਪਾਊਡਰ, ਪਦਾਰਥ ਬਰਾਮਦ ਕੀਤਾ ਗਿਆ ਅਤੇ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਸੁਰਜੀਤ ਸਿੰਘ ਪੁੱਤਰ ਬੰਤ ਸਿੰਘ ਵਾਸੀ ਰੋਲੂ ਮਾਜਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 30 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ, ਪਦਾਰਥ ਬਰਾਮਦ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁੱਕਦਮੇ ਦਰਜ ਕੀਤੇ ਗਏ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ Alert ਹੋਇਆ ਜਾਰੀ
ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਜੈਕਟ ਸੰਪਰਕ ਦੀ ਲਗਾਤਾਰਤਾ ਵਿਚ ਆਮ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗੂਰਕ ਕਰਨ ਅਤੇ ਪੁਲਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਊਣ ਲਈ ਪਿੰਡਾਂ ਵਿਚ ਜਾ ਕੇ ਅਫ਼ਸਰਾਂ ਅਤੇ ਮੁੱਖ ਅਫ਼ਸਰ ਥਾਣਾ ਵੱਲੋਂ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ। ਐੱਸ. ਐੱਸ. ਪੀ. ਰੂਪਨਗਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖ਼ਤਮ ਕਰਨ ਲਈ ਪੁਲਸ ਦਾ ਪੂਰਨ ਤੌਰ ’ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਵਿਅਕਤੀ ਨਸ਼ਾਂ ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ ’ਤੇ ਸਾਂਝੀ ਕੀਤੀ ਜਾਵੇ, ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e