ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
Wednesday, Apr 29, 2026 - 05:09 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ 2 ਵਿਅਕਤੀਆਂ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਸਿਟੀ ਨਵਾਂਸ਼ਹਿਰ ’ਚ ਤਾਇਨਾਤ ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਬੰਗਾ ਰੋਡ ਨਵਾਂਸ਼ਹਿਰ ਤੋਂ ਫੋਕਲ ਪੁਆਇੰਟ ਸਥਿਤ ਬੰਦ ਪਏ ਸਟੋਰ ਵੱਲ ਜਾ ਰਹੀ ਸੀ।
ਸਟੋਰ ਦੇ ਨੇੜੇ ਸਾਹਮਣੇ ਵਾਲੇ ਪਾਸਿਓਂ ਇਕ ਨੌਜਵਾਨ ਨੂੰ ਪੈਦਲ ਆਉਂਦੇ ਵੇਖਿਆ ਤਾਂ ਉਹ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਹੱਥ ਵਿਚ ਫੜੇ ਪਾਰਦਰਸ਼ੀ ਲਿਫ਼ਾਫ਼ੇ ਨੂੰ ਘਾਹ ਵਿਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਆਈ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਯਾਦਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਮਹਾਲੋ ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ ਸਾਹਮਣੇ
ਇਕ ਹੋਰ ਮਾਮਲੇ ਵਿਚ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਸ ਜਾਂਚ ਅਧਿਕਾਰੀ ਏ. ਐੱਸ. ਆਈ. ਜਸਵਿੰਦਰ ਪਾਲ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸੈਮੂਅਲ ਕੁਮਾਰ ਉਰਫ਼ ਸੈਮੂ ਪੁੱਤਰ ਅਮਰਜੀਤ ਵਾਸੀ ਪਿੰਡ ਹਿਆਲਾ ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖਿਲਾਫ਼ ਸਬੰਧਿਤ ਥਾਣਿਆਂ ’ਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
