ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੇ ਪਾਊਡਰ ਸਣੇ 2 ਵਿਅਕਤੀ ਗ੍ਰਿਫ਼ਤਾਰ
Sunday, Feb 02, 2025 - 06:42 PM (IST)
ਟਾਂਡਾ ਉੜਮੜ (ਵਰਿੰਦਰ ਪੰਡਿਤ, ਜਸਵਿੰਦਰ, ਗੁਪਤਾ)- ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਦੀਆਂ ਟੀਮਾਂ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਅਤੇ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਥਾਣੇਦਾਰ ਰਾਜਵਿੰਦਰ ਸਿੰਘ ਦੀ ਟੀਮ ਨੇ ਚੋਟਾਲਾ-ਬੈਂਚ ਖੁਰਦ ਸੜਕ ’ਤੇ ਮੰਗਲ ਪੁੱਤਰ ਬਲਵੰਤ ਰਾਏ ਵਾਸੀ ਵਾਰਡ 7 ਮੁਹੱਲਾ ਸਾਂਸੀਆਂ ਟਾਂਡਾ ਨੂੰ 18,750 ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋ ਗਏ ਹੁਕਮ
ਥਾਣਾ ਮੁਖੀ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣੇਦਾਰ ਬਲਬੀਰ ਸਿੰਘ ਦੀ ਟੀਮ ਨੇ ਟਾਹਲੀ ਮੋੜ ਨੇੜੇ ਚੰਡੀਗੜ੍ਹ ਕਾਲੋਨੀ ਟਾਂਡਾ ਨੇੜਿਓਂ ਅਮਰੀਕ ਸਿੰਘ ਲਾਡੀ ਪੁੱਤਰ ਜੀਤ ਲਾਲ ਨਿਵਾਸੀ ਚੰਡੀਗੜ੍ਹ ਕਾਲੋਨੀ ਨੂੰ 80 ਗ੍ਰਾਮ ਨਸ਼ੇ ਵਾਲੇ ਪਾਊਡਰ ਸਣੇ ਕਾਬੂ ਕੀਤਾ ਹੈ। ਪੁਲਸ ਨੇ ਦੋਹਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਤੇ ਆਬਕਾਰੀ ਐਕਟ ਦੇ ਅਧੀਨ ਦੋ ਵੱਖ-ਵੱਖ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਪੈਟਰੋਲ ਪੰਪ 'ਤੇ ਗੋਲ਼ੀਆਂ ਮਾਰ ਕਰਿੰਦੇ ਦਾ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e