ਨਾਜਾਇਜ਼ ਸ਼ਰਾਬ ਅਤੇ ਨਸ਼ੀਲੀਆਂ ਗੋਲ਼ੀਆਂ ਸਣੇ 2 ਲੋਕ ਗ੍ਰਿਫ਼ਤਾਰ

Thursday, Oct 02, 2025 - 02:49 PM (IST)

ਨਾਜਾਇਜ਼ ਸ਼ਰਾਬ ਅਤੇ ਨਸ਼ੀਲੀਆਂ ਗੋਲ਼ੀਆਂ ਸਣੇ 2 ਲੋਕ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਬਸਤੀ ਬੋਹੜਾ ਭੂਲਪੁਰ ਸੜਕ ਨੇੜਿਓਂ ਇਕ ਵਿਅਕਤੀ ਨੂੰ  ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਏ. ਐੱਸ. ਆਈ. ਮੋਹਨ ਸਿੰਘ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ। 

ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਇਕਲੌਤੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ, ਆਇਆ ਵੱਡਾ ਮੋੜ

ਐੱਸ. ਐੱਚ. ਓ. ਨੇ ਦੱਸਿਆ ਕਿ ਜਦੋਂ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਰਛਪਾਲ ਸਿੰਘ ਘੋਨਾਂ ਪੁੱਤਰ ਕਰਤਾਰ ਸਿੰਘ ਵਾਸੀ ਮਿਆਣੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 18750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। 

ਇਸੇ ਤਰਾਂ ਮੁੱਖ ਸਿਪਾਹੀ ਵਿਕਾਸ ਮਹਿਤਾ ਦੀ ਟੀਮ ਨੇ ਪਿੰਡ ਸਹਿਬਾਜ਼ਪੁਰ ਨੇੜਿਓਂ ਕਾਜਲ ਪਤਨੀ ਬੀਰੁ ਵਾਸੀ ਨੇੜੇ ਗੁਰੂ ਨਾਨਕ ਆਈ ਹਸਪਤਾਲ ਕੋਟਲੀ ਜੰਡ ਨੂੰ ਨਸ਼ੇ ਵਾਲੀਆਂ 220 ਗੋਲ਼ੀਆਂ ਸਣੇ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ    ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਸ ਮੁਲਜਮ ਦੀ ਗੋਲ਼ੀਆਂ ਸਬੰਧੀ ਸਪਲਾਈ ਲਾਈਨ ਕੀ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News