ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫ਼ਤਾਰ
Wednesday, Aug 06, 2025 - 04:31 PM (IST)

ਰੂਪਨਗਰ (ਵਿਜੇ ਸ਼ਰਮਾ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਲਾਗਤਾਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ ਰੂਪਨਗਰ ਰੇਂਜ ਰੂਪਨਗਰ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 26 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਸੁਤੰਤਰਤਾ ਦਿਵਸ ਦੇ ਮੱਦੇਨਜਰ ਮਾੜੇ ਅਨਸਰਾਂ 'ਤੇ ਨਕੇਲ ਕੱਸਣ ਅਤੇ ਜਨਤਕ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ 'ਤੇ ਨਾਕਾਬੰਦੀਆਂ ਅਤੇ ਗਸ਼ਤਾਂ ਰਾਹੀਂ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਰਾਜੇਸ਼ ਕੁਮਾਰ ਮੁਹੱਲਾ ਮਾਤਾ ਰਾਣੀ ਰੂਪਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਥਾਣਾ ਨੰਗਲ ਵੱਲੋਂ ਮੋਹਿਤ ਉਰਫ਼ ਮੋਹਿਤ ਗੋਸਵਾਮੀ ਉਰਫ਼ ਵਿੱਕੀ ਵਾਸੀ ਪਿੰਡ ਸੁਖਸਾਲ ਥਾਣਾ ਨੰਗਲ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 16 ਗ੍ਰਾਮ ਨਸ਼ੀਲਾ ਪਾਊਡਰ ਬਰਾਮਜ ਕੀਤਾ ਗਿਆ। ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ BBMB ਵੱਲੋਂ Alert ਜਾਰੀ! ਡੈਮ ਤੋਂ ਛੱਡਿਆ ਜਾਵੇਗਾ ਅੱਜ ਪਾਣੀ, ਬਣ ਸਕਦੇ ਹੜ੍ਹ ਦੇ ਹਾਲਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e