ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Tuesday, Mar 25, 2025 - 03:05 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ਵਿੱਚ ਨਸ਼ੇ ਦੇ ਤੌਰ 'ਤੇ ਵਰਤੇ ਜਾਣ ਵਾਲੇ 13 ਨਸ਼ੀਲੇ ਟੀਕਿਆਂ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਚੌਂਕੀ ਇੰਚਾਰਜ ਏ. ਐੱਸ. ਆਈ. ਅਮਰਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਜਦੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਪਿੰਡ ਜਾਡਲਾ ਤੋਂ ਦੌਲਤਪੁਰ ਅਤੇ ਕਿਸ਼ਨਪੁਰਾ ਹੁੰਦੇ ਹੋਏਂ ਲੰਗੜੋਆ ਵੱਲ ਜਾ ਰਹੀ ਸੀ ਕਿ ਸਾਹਮਣੇ ਤੋਂ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਹੱਥ ਵਿਚ ਫੜਿਆ ਪਾਰਦਰਸ਼ੀ ਪਲਾਸਟਿਕ ਦਾ ਘਾਹ ਫੂਸ ‘ਚ ਸੁੱਟ ਕੇ
ਕੱਚੀ ਸੜਕ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰਨ ਲੱਗਾ।
ਇਹ ਵੀ ਪੜ੍ਹੋ : ਜਲੰਧਰ ਦੇ ਰੈਣਕ ਬਾਜ਼ਾਰ 'ਚ ਪਈਆਂ ਭਾਜੜਾਂ, ਮਾਮਲਾ ਜਾਣ ਹੋਵੋਗੇ ਹੈਰਾਨ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਪਰੋਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਨਸ਼ੇ ਦੇ ਤੌਰ 'ਤੇ ਵਰਤੀ ਜਾਣ ਵਾਲੀਆਂ 7 ਗੋਲ਼ੀਆਂ ਬਰਾਮਦ ਹੋਈ। ਏ. ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਗੌਰਖ ਨਾਥ ਉਰਫ਼ ਗੌਰਾ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਕਰਿਆਮ ਦੇ ਤੌਰ 'ਤੇ ਹੋਈ ਹੈ।
ਇਹ ਵੀ ਪੜ੍ਹੋ : ਰਿਟਾਇਰਡ ਮੁਲਾਜ਼ਮਾਂ ਦੀ ਜਲਦ ਹੋਵੇਗੀ ਪੁਰਾਣੀ ਪੈਨਸ਼ਨ ਬਹਾਲ, ਪੰਜਾਬ ਵਿਧਾਨ ਸਭਾ 'ਚ ਗੂੰਜਿਆ ਮੁੱਦਾ
ਇਕ ਹੋਰ ਮਾਮਲੇ ਵਿੱਚ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਨਸ਼ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ 6 ਨਸ਼ੀਲੀਆਂ ਗੋਲ਼ੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸ ਪੁੱਤਰ ਮਨਜੀਤ ਸਿੰਘ ਵਾਸੀ ਕਰਿਆਮ ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਕਥਿਤ ਮੁਲਜ਼ਮਾਂ ’ਤੇ ਐੱਨ. ਡੀ. ਪੀ. ਐੱਸ. ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ ਪਰਾਲੀ ਦਾ ਮੁੱਦਾ, ਮੰਤਰੀ ਅਮਨ ਅਰੋੜਾ ਬੋਲੇ, ਗਲਤ ਜਾਣਕਾਰੀ ਪੈਦਾ ਕਰਦੀ ਹੈ ਸਮੱਸਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e