ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Wednesday, Mar 18, 2026 - 06:58 PM (IST)
ਫਗਵਾੜਾ (ਜਲੋਟਾ)-ਫਗਵਾੜਾ ਪੁਲਸ ਨੇ ਵੱਖ-ਵੱਖ ਮਾਮਲਿਆਂ ਵਿਚ 2 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਕੁੱਲ 57 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਪੁਲਸ ਥਾਣਾ ਸਤਨਾਮਪੁਰਾ ਦੀ ਪੁਲਸ ਟੀਮ ਨੇ ਲਖਵਿੰਦਰ ਕੁਮਾਰ ਉਰਫ਼ ਰਾਜਾ ਵਾਸੀ ਪਿੰਡ ਪੰਡਵਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 35 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਲਖਵਿੰਦਰ ਕੁਮਾਰ ਉਰਫ਼ ਰਾਜਾ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਚ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
ਇਸੇ ਤਰ੍ਹਾਂ ਪੁਲਸ ਥਾਣਾ ਸਤਨਾਮਪੁਰਾ ਦੀ ਟੀਮ ਨੇ ਇਕ ਹੋਰ ਮਾਮਲੇ ਵਿਚ ਬੂਟਾ ਰਾਮ ਵਾਸੀ ਬੋਹੜ ਵਾਲਾ ਚੌਕ ਮੁਹੱਲਾ ਹਦੀਆਬਾਦ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 22 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਬੂਟਾ ਰਾਮ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
