ਨਸ਼ੀਲੀਆਂ ਗੋਲ਼ੀਆਂ ਤੇ ਹੈਰੋਇਨ ਸਣੇ 2 ਵਿਅਕਤੀ ਗ੍ਰਿਫ਼ਤਾਰ
Sunday, Jan 11, 2026 - 02:33 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਨਸ਼ੇ ਲਈ ਵਰਤੀਆਂ ਜਾਂਦੀਆਂ 30 ਨਸ਼ੀਲੀਆਂ ਗੋਲ਼ੀਆਂ ਤੇ 2.06 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬਲਾਚੌਰ ਵਿੱਚ ਤਾਇਨਾਤ ਏ. ਐੱਸ. ਆਈ. ਲਖਵੀਰ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਥਾਣਾ ਸਿਟੀ ਬਲਾਚੌਰ ਤੋਂ ਮੇਨ ਚੌਕ ਬਲਾਚੌਰ ਅਤੇ ਕੰਗਨਾ ਪੁਲ ਰਾਹੀਂ ਭੁੱਲੇਖਾ ਚੌਕ ਬਲਾਚੌਰ ਵਾਲੇ ਪਾਸੇ ਜਾ ਰਹੀ ਸੀ। ਜਦੋਂ ਪੁਲਸ ਪਾਰਟੀ ਇਕ ਧਾਰਮਿਕ ਸਥਾਨ ਦੇ ਨੇੜੇ ਪਹੁੰਚੀ ਤਾਂ ਉਨ੍ਹਾਂ ਨੇ ਨਹਿਰ ਨੇੜੇ ਸੜਕ 'ਤੇ ਇਕ ਵਿਅਕਤੀ ਨੂੰ ਖੜ੍ਹਾ ਵੇਖਿਆ। ਜਿਹੜਾ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਅਪਣੀ ਜੇਬ ਵਿੱਚੋਂ ਵਜਨੀ ਪਲਾਸਟਿਕ ਲਿਫ਼ਾਫ਼ਾ ਘਾਹ ਵਿੱਚ ਸੁੱਟ ਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵੱਡਾ ਡਾਕਾ! ਰਾਤੋਂ-ਰਾਤ ਖਾਲੀ ਕਰ ਦਿੱਤੀ ਸੁਨਿਆਰੇ ਦੀ ਪੂਰੀ ਦੁਕਾਨ
ਥਾਣਾ ਮੁਖੀ ਨੇ ਕਿਹਾ ਕਿ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਨਸ਼ੇ ਲਈ ਵਰਤੀਆਂ ਜਾਂਦੀਆਂ 30 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਜਿੰਮੀ ਪੁੱਤਰ ਕ੍ਰਿਸ਼ਨ ਲਾਲ ਵਾਸੀ ਸਿਆਣਾ ਬਲਾਚੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਬਠਿੰਡਾ 'ਚ CM ਮਾਨ ਵੱਲੋਂ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, BJP,ਵੜਿੰਗ ਤੇ SGPC 'ਤੇ ਸਾਧੇ ਨਿਸ਼ਾਨੇ
ਇਕ ਹੋਰ ਮਾਮਲੇ ਵਿੱਚ ਬਲਾਚੌਰ ਪੁਲਸ ਨੇ 2.06 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਜਾਂਚ ਅਧਿਕਾਰੀ ਏਐਸਆਈ ਮਨੋਹਰ ਲਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ਼ ਕਾਟੂ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕਰਾਵਰ, ਥਾਣਾ ਬਲਾਚੌਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਪਰੋਕਤ ਦੋਹਾਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਚੰਡੀਗੜ੍ਹ 'ਚ ਭਾਜਪਾ ਕੌਂਸਲਰ ਦੀ ਭਾਬੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
