ਸਵਿੱਫਟ ਕਾਰ ਸਵਾਰ 2 ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ
Wednesday, Sep 04, 2024 - 03:24 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਸਵਿੱਫਟ ਕਾਰ ’ਚ ਸਵਾਰ 2 ਨੌਜਵਾਨਾਂ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਭਾਸ਼ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਮੁਕੰਦਪੁਰ ਤੋਂ ਪਿੰਡ ਸਾਧਪੁਰ ਵੱਲ ਜਾ ਰਹੀ ਸੀ ਤਾਂ ਪਿੰਡ ਸਾਧਪੁਰ ਦੇ ਮੋੜ ਕੋਲ ਕੱਚੀ ਸੜਕ ’ਤੇ ਇਕ ਸਵਿੱਫਟ ਕਾਰ ਨੰਬਰ ਪੀ. ਬੀ. 23 ਟੀ 0170 ਖੜ੍ਹੀ ਸੀ। ਜਿਸ ਵਿੱਚ 2 ਵਿਅਕਤੀ ਬੈਠੇ ਸਨ। ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਕਾਰ ’ਚੋਂ ਉਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਕਾਰ ਦਾ ਡੈਸ਼ਬੋਰਡ ਚੈੱਕ ਕੀਤਾ ਗਿਆ ਤਾਂ ਉੱਥੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ 5 ਬੱਚਿਆਂ ਦਾ ਪਿਓ, ਕਰਵਾਈ 'ਲਵ ਮੈਰਿਜ', ਹੁਣ ਹੋਇਆ...
ਏ. ਐੱਸ. ਆਈ. ਨੇ ਦੱਸਿਆ ਕਿ ਕਾਬੂ ਨੌਜਵਾਨਾਂ ਦੀ ਪਛਾਣ ਬਲਜੀਤ ਸਿੰਘ ਵਾਸੀ ਸਾਧਪੁਰ ਥਾਣਾ ਮੁਕੰਦਪੁਰ ਅਤੇ ਜਸਵੰਤ ਸਿੰਘ ਵਾਸੀ ਪਿੰਡ ਲਿੱਧੜ ਖ਼ੁਰਦ ਥਾਣਾ ਗੋਰਾਇਆ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਏ. ਐੱਸ. ਆਈ. ਸੁਭਾਸ਼ ਚੰਦ ਨੇ ਦੱਸਿਆ ਕਿ ਕਾਬੂ ਦੋਸ਼ੀਆਂ ਖ਼ਿਲਾਫ਼ ਥਾਣਾ ਮੁਕੰਦਪੁਰ ਵਿੱਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਨੂੰ ਮੁੜ ਦਹਿਲਾਉਣ ਦੀ ਤਿਆਰੀ 'ਚ ਬੈਠੇ ਗਿਰੋਹ ਦਾ ਪਰਦਾਫ਼ਾਸ਼, ਮਾਰੂ ਅਸਲੇ ਸਣੇ 9 ਗ੍ਰਿਫ਼ਤਾਰ
ਇਹ ਵੀ ਪੜ੍ਹੋ- ਜਾਣੋ ਕੌਣ ਹਨ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ