ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀ ਪੁਲਸ ਨੇ ਕੀਤੇ ਗ੍ਰਿਫ਼ਤਾਰ

06/17/2020 1:24:42 PM

ਜਲੰਧਰ (ਸੋਨੂੰ)— ਥਾਣਾ ਨੰਬਰ 5 ਦੀ ਪੁਲਸ ਵੱਲੋਂ ਜਲੰਧਰ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੁਟੇਰਿਆਂ ਦੇ ਕੋਲੋਂ ਲੁੱਟ ਕਰਨ ਵਾਲੇ ਹਥਿਆਰ ਸਣੇ 3 ਮੋਬਾਇਲ ਫੋਨ ਵੀ ਬਰਾਮਦ ਕੀਤੇ ਗਏ ਹਨ। ਥਾਣਾ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ 10 ਤਰੀਕ ਨੂੰ ਦੁੱਧ ਦਾ ਕੰਮ ਕਰਨ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਘਰ ਜਾਂਦੇ ਸਮੇਂ 3 ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਕੇ ਉਨ੍ਹਾਂ ਤੋਂ ਮੋਬਾਇਲ ਖੋਹ ਲਿਆ ਸੀ।

ਇਹ ਵੀ ਪੜ੍ਹੋ ਨਸ਼ੇ ਦੇ ਦੈਂਤ ਦੇ ਨਿਗਲੇ ਇਕੋ ਪਰਿਵਾਰ ਦੇ 3 ਨੌਜਵਾਨ, ਉਜੜਿਆ ਹੱਸਦਾ-ਵੱਸਦਾ ਘਰ (ਤਸਵੀਰਾਂ)

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ ਸਨ। ਇਸੇ ਮਾਮਲੇ 'ਚ ਪੁਲਸ ਪਾਰਟੀ ਨੇ ਜਾਂਚ ਦੌਰਾਨ 2 ਵਿਅਕਤੀਆਂ ਨੂੰ ਗ੍ਰਿ੍ਰਫ਼ਤਾਰਕ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁੱਛਗਿੱਛ 'ਚ ਪਤਾ ਲੱਗਾ ਹੈ ਕਿ ਉਕਤ ਲੁਟੇਰੇ ਪਹਿਲਾਂ ਵੀ ਇਸ ਤੋਂ ਕਈ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ।

ਇਹ ਵੀ ਪੜ੍ਹੋ ਹੁਸ਼ਿਆਰਪੁਰ 'ਚ BSF ਮੁਲਾਜ਼ਮ ਨਿਕਲਿਆ ਕੋਰੋਨਾ ਪਾਜ਼ੇਟਿਵ, ਕੁੱਲ ਗਿਣਤੀ 146 ਤੱਕ ਪੁੱਜੀ


shivani attri

Content Editor

Related News