ਆਈ-20 ਕਾਰ ਸਵਾਰ ਦੋ ਨੌਜਵਾਨ 11 ਹਜ਼ਾਰ 500 ਨਸ਼ੀਲੀਆਂ ਗੋਲੀਆਂ ਸਣੇ ਕਾਬੂ

03/04/2021 11:08:38 AM

ਨਰੋਦਰ (ਪਾਲੀ)— ਨਕੋਦਰ ਇਲਾਕੇ ’ਚ ਜਲੰਧਰ ਦਿਹਾਤੀ ਦੀ ਐਂਟੀ ਨਾਰਕੋਟਿਕ ਸੈੱਲ ਨੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਨਸ਼ੀਲੀਆਂ ਗੋਲੀਆਂ ਦੀ ਇਕ ਵੱਡੀ ਖੇਪ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਜਲੰਧਰ ਦਿਹਾਤੀ ਡਾ. ਸੰਦੀਪ, ਆਈ.ਪੀ.ਐੱਸ.ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਦੇਵ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਜਲੰਧਰ ਦਿਹਾਤੀ ਦੀ ਅਗਵਾਈ ’ਚ ਏ. ਐੱਸ. ਆਈ. ਜਗਤਾਰ ਸਿੰਘ ਸਮੇਤ ਪੁਲਸ ਪਾਰਟੀ ਨਕੋਦਰ-ਮਲਸੀਆਂ ਮਾਰਗ ’ਤੇ ਅੱਡਾ ਨੂਰਪੁਰ ਚੱਠਾ ਵਿਖੇ ਕੀਤੀ ਨਾਕਾਬੰਦੀ ਦੌਰਾਨ ਮਲਸੀਆਂ ਵੱਲੋਂ ਆ ਰਹੀ ਇਕ ਆਈ.20 ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਇਸ ਦੌਰਾਨ ਕਾਰ ਚਾਲਕ ਨੇ ਕਾਰ ਪਿੰਡ ਨੂਰਪੁਰ ਚੱਠਾ ਵੱਲ ਭਜਾ ਲਈ ਤਾਂ ਪੁਲਸ ਪਾਰਟੀ ਨੇ ਪਿੱਛਾ ਕਰਕੇ ਭੱਠੇ ਨੇੜੇ ਉਕਤ ਕਾਰ ਸਵਾਰਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਦੀ ਪਛਾਣ ਵਿਵੇਕ ਕੁਮਾਰ (25) ਪੁੱਤਰ ਅਨਿਲ ਕੁਮਾਰ ਵਾਸੀ ਮਿੱਠਾਪੁਰ ਜਲੰਧਰ ਅਤੇ ਆਸ਼ੂ (19) ਪੁੱਤਰ ਰਾਣਾ ਵਾਸੀ ਖੁਰਲਾ ਕਿੰਗਰਾ ਜਲੰਧਰ ਵਜੋ ਹੋਈ ਹੈ। ਪੁਲਸ ਨੇ ਤਲਾਸ਼ੀ ਦੌਰਾਨ 11 ਹਜ਼ਾਰ 500 ਨਸ਼ੀਲੀਆਂ ਬਰਾਮਦ ਕੀਤੀਆਂ ਹਨ। 

ਮੁਲਜ਼ਮਾਂ ਖ਼ਿਲਾਫ਼ ਸਦਰ ਥਾਣੇ ’ਚ ਮਾਮਲਾ ਦਰਜ 
ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਾਰ ਸਵਾਰ ਵਿਵੇਕ ਕੁਮਾਰ ਪੁੱਤਰ ਅਨਿਲ ਕੁਮਾਰ ਵਾਸੀ ਮਿੱਠਾਪੁਰ ਜਲੰਧਰ ਅਤੇ ਆਸ਼ੂ ਪੁੱਤਰ ਵਾਸੀ ਖੁਰਲਾ ਕਿੰਗਰਾ ਜਲੰਧਰ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

shivani attri

This news is Content Editor shivani attri