ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਲੈ ਕੇ ਜਾ ਰਹੇ ਕਾਰ ਸਵਾਰ ਦੋ ਵਿਅਕਤੀ ਗ੍ਰਿਫ਼ਤਾਰ
10/22/2021 1:06:58 PM
ਟਾਂਡਾ ਉੜਮੜ (ਵਰਿੰਦਰ ਪੰਡਿਤ,ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਬੈਂਚਾਂ ਅੱਡਾ ਨੇੜੇ ਟਾਂਡਾ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਵਿਚੋਂ ਸ਼ਰਾਬ ਦੀਆਂ 27 ਪੇਟੀਆਂ ਬਰਾਮਦ ਕੀਤੀਆਂ ਹਨ, ਜੋ ਨਾਜਾਇਜ਼ ਤਰੀਕੇ ਨਾਲ ਲਿਜਾਈਆਂ ਜਾ ਰਹੀਆਂ ਸਨ। ਇਸ ਦੇ ਨਾਲ ਹੀ ਕਾਰ ਵਿਚ ਸਵਾਰ ਦੋ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਅਤੇ ਡੀ. ਐੱਸ. ਪੀ. ਟਾਂਡਾ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਰਗਰਮ ਟਾਂਡਾ ਪੁਲਸ ਦੀ ਟੀਮ ਦੀ ਅਗਵਾਈ ਕਰ ਰਹੇ ਥਾਣੇਦਾਰ ਪਰਗਟ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਨੂੰ ਟ੍ਰੈਫਿਕ ਤੋਂ ਮਿਲੇਗੀ ਰਾਹਤ, ਜਲੰਧਰ-ਪਠਾਨਕੋਟ ਹਾਈਵੇਅ ’ਤੇ ਬਣਨਗੇ 4 ਨਵੇਂ ਬਾਈਪਾਸ
ਉਨ੍ਹਾਂ ਦੱਸਿਆ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਰ ਸਵਾਰ ਮੁਲਜ਼ਮਾਂ ਦੀ ਪਛਾਣ ਕਰਨਪ੍ਰੀਤ ਸਿੰਘ ਕਰਨ ਪੁੱਤਰ ਸੋਹਣ ਸਿੰਘ ਵਾਸੀ ਸੀਪਰੀਆਂ ਅਤੇ ਹਰਦੀਪ ਸਿੰਘ ਸੰਮੀ ਪੁੱਤਰ ਜਗਦੀਪ ਸਿੰਘ ਵਾਸੀ ਬਸੀ ਜਾਨਾ (ਹੁਸ਼ਿਆਰਪੁਰ) ਦੇ ਰੂਪ 'ਚ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਨੇ ਨਾਕਾਬੰਦੀ ਦੌਰਾਨ ਇਸ ਇਕ ਵਰਨਾ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਚੰਡੀਗੜ੍ਹ ਸੇਲ ਵਾਲੀ ਸ਼ਰਾਬ ਦੀਆਂ 27 ਪੇਟੀਆਂ ਜਿਸ ਵਿੱਚ 360 ਬੋਤਲਾਂ ਸਨ ਨੂੰ ਬਰਾਮਦ ਕੀਤਾ। ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਕਰਕੇ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਅਨੂਪ ਪਾਠਕ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਮੌਤ ਤੋਂ ਪਹਿਲਾਂ ਦੀ ਸਾਹਮਣੇ ਆਈ ਵੀਡੀਓ ਨਾਲ ਉੱਡੇ ਪਰਿਵਾਰ ਦੇ ਹੋਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ