ਟਾਂਡਾ ਪੁਲਸ ਨੇ ਕਾਰ ਸਵਾਰ ਮਾਸੀ-ਭਾਣਜੇ ਕੋਲੋਂ ਬਰਾਮਦ ਕੀਤੀ 40 ਗ੍ਰਾਮ ਹੈਰੋਇਨ

09/10/2020 11:05:21 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਟਾਂਡਾ ਪੁਲਸ ਦੀ ਟੀਮ ਨੇ ਪਿੰਡ ਖੱਖਾਂ ਦੇ ਫਾਟਕ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਕਾਰ ਸਵਾਰ ਮਾਸੀ-ਭਾਣਜੇ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਐੱਸ. ਐੱਚ. ਓ. ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਅਤੇ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ. ਆਈ. ਸਾਹਿਲ ਚੌਧਰੀ, ਥਾਣੇਦਾਰ ਜਸਪਾਲ ਸਿੰਘ, ਰਵਿੰਦਰ ਕੌਰ, ਅੰਮ੍ਰਿਤਪਾਲ ਸਿੰਘ ਅਤੇ ਗਗਨਦੀਪ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਖਵੀਰ ਕੁਮਾਰ ਪੁੱਤਰ ਕੁਲਦੀਪ ਰਾਏ ਨਿਵਾਸੀ ਦਸਮੇਸ਼ ਨਗਰ ਟਾਂਡਾ ਅਤੇ ਉਸ ਦੀ ਮਾਸੀ ਰਾਣੀ ਪਤਨੀ ਕੁਲਵੀਰ ਚੰਦ ਨਿਵਾਸੀ ਪਿੰਡ ਗੰਨਾ (ਫਿਲੌਰ) ਜਲੰਧਰ ਦੇ ਰੂਪ 'ਚ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਦੀ ਟੀਮ ਜਦੋਂ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗਸ਼ਤ ਕਰ ਰਹੀ ਸੀ ਤਾਂ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਜੋ ਨਸ਼ਾ ਵੇਚਣ ਦੇ ਆਦੀ ਹਨ ਅਤੇ ਅੱਜ ਵੀ ਇਕ ਕਾਰ 'ਤੇ ਸਵਾਰ ਹੋ ਕੇ ਟਾਂਡਾ ਵੱਲ ਨਸ਼ਾ ਵੇਚਣ ਆ ਰਹੇ ਹਨ।

ਸੂਚਨਾ ਦੇ ਆਧਾਰ ਤੇ ਟਾਂਡਾ ਪੁਲਸ ਦੀ ਟੀਮ ਨੇ ਪਿੰਡ ਖੱਖਾ ਫਾਟਕ ਨਜ਼ਦੀਕ ਨਾਕਾਬੰਦੀ ਕਰਕੇ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 40 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋਨਾਂ ਦੇ ਖ਼ਿਲਾਫ਼ ਐੱਨ .ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਨਸ਼ੇ ਦੀ ਸਪਲਾਈ ਲਾਈਨ ਕੀ ਹੈ।


shivani attri

Content Editor

Related News