ਕਪੂਰਥਲਾ ਵਿਖੇ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ

05/02/2022 6:11:39 PM

ਕਪੂਰਥਲਾ (ਭੂਸ਼ਣ/ਮਲਹੋਤਰਾ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਕਰਤਾਰਪੁਰ-ਅੰਮ੍ਰਿਤਸਰ ਰਾਸ਼ਟਰੀ ਰਾਜ ਮਾਰਗ ’ਤੇ ਨਾਕਾਬੰਦੀ ਦੌਰਾਨ ਇਕ ਆਈ-20 ਕਾਰ ’ਚ ਸਵਾਰ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਜਗਜੀਤ ਸਿੰਘ ਸਰੋਆ ਅਤੇ ਡੀ. ਐੱਸ. ਪੀ. (ਡੀ.) ਜੋਤੀ ਸਰੂਪ ਡੋਗਰਾ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਜਰਨੈਲ ਸਿੰਘ ਨੇ ਪੁਲਸ ਟੀਮ ਦੇ ਨਾਲ ਕਰਤਾਰਪੁਰ ਰਾਸ਼ਟਰੀ ਰਾਜ ਮਾਰਗ ’ਤੇ ਮਿਆਣੀ ਬਾਕਰਪੁਰ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਇਕ ਮੁਖਬਰ ਖਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਇਕ ਆਈ-20 ਕਾਰ ’ਚ ਸਵਾਰ 2 ਸ਼ੱਕੀ ਮੁਲਜ਼ਮ ਭਾਰੀ ਮਾਤਰਾ ’ਚ ਹੈਰੋਇਨ ਦੀ ਖੇਪ ਦੇ ਨਾਲ ਮੌਜੂਦ ਹਨ। ਜਿਸ ’ਤੇ ਪੁਲਸ ਟੀਮ ਨੇ ਜਦੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਤਾਂ ਪੁਲਸ ਵੱਲੋਂ ਰੋਕਣ ’ਤੇ ਕਾਰ ਸਵਾਰ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਕਾਰ ਨੂੰ ਘੇਰ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ: ਬਠਿੰਡਾ ’ਚ ਵਾਪਰੇ ਹਾਦਸੇ ਦੌਰਾਨ 5 ਸਾਲਾ ਬੱਚੀ ਦੀ ਦਰਦਨਾਕ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਜਦੋਂ ਦੋਵਾਂ ਮੁਲਜ਼ਮਾਂ ਤੋਂ ਉਨ੍ਹਾਂ ਦੇ ਨਾਮ ਅਤੇ ਪਤੇ ਪੁੱਛੇ ਗਏ ਤਾਂ ਉਨ੍ਹਾਂ ਆਪਣੇ ਨਾਮ ਗੁਲਸ਼ਰਨ ਜੀਤ ਸਿੰਘ ਉਰਫ਼ ਬਬਲੂ ਪੁੱਤਰ ਰੂਡ਼ ਸਿੰਘ ਵਾਸੀ ਪਿੰਡ ਆਲਮਪੁਰ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਰਦੀਪ ਸਿੰਘ ਉਰਫ਼ ਦੀਪ ਪੁੱਤਰ ਤਾਰਾ ਸਿੰਘ ਵਾਸੀ ਆਲਮਪੁਰ, ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਦੋਵਾਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਕੁੱਲ 20 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦੇ ਹਨ ਤੇ ਬਰਾਮਦ ਹੈਰੋਇਨ ਆਪਣੇ ਖਾਸ ਗਾਹਕਾਂ ਨੂੰ ਵੇਚਣ ਜਾ ਰਹੇ ਸੀ। ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਗਰਮੀ ਨੇ ਤੋੜਿਆ 122 ਸਾਲ ਦਾ ਰਿਕਾਰਡ, ਲੰਮੇ ਪਾਵਰਕੱਟ 'ਚ ਇਨਵਰਟਰ ਵੀ ਦੇ ਗਏ ਜਵਾਬ, ਵਾਇਰਲ ਹੋਣ ਲੱਗੀਆਂ ਇਹ ਤਸਵੀਰਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News