ਹੁਸ਼ਿਆਰਪੁਰ ਵਿਖੇ 4 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਗ੍ਰਿਫ਼ਤਾਰ, 1 ਫਰਾਰ

Sunday, Dec 03, 2023 - 06:35 PM (IST)

ਹੁਸ਼ਿਆਰਪੁਰ ਵਿਖੇ 4 ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 2 ਗ੍ਰਿਫ਼ਤਾਰ, 1 ਫਰਾਰ

ਹੁਸ਼ਿਆਰਪੁਰ (ਰਾਕੇਸ਼)-ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ. ਐੱਸ. ਪੀ. ਸਿਟੀ ਪਲਵਿੰਦਰ ਸਿੰਘ ਦੀ ਅਗਵਾਈ ’ਚ ਐੱਸ. ਆਈ. ਸੰਜੀਵਨ ਸਿੰਘ ਮੁੱਖ ਥਾਣਾ ਅਧਿਕਾਰੀ ਸਿਟੀ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗੈਂਗ ਨੂੰ ਫੜਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਪਾਰਟੀ ਨੇ ਸੂਚਨਾ ਦੇ ਆਧਾਰ ’ਤੇ ਸਿਮਰਜੀਤ ਸਿੰਘ ਉਰਫ਼ ਸਰਮ, ਮੰਗਲ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਪਿੰਡ ਅਟਲਗੜ੍ਹ ਥਾਣਾ ਘਰਿੰਦਾ ਜ਼ਿਲਾ ਅੰਮ੍ਰਿਤਸਰ ਹਾਲ ਵਾਸੀ ਹੈਜਰੋਵਾਲ ਥਾਣਾ ਬੁੱਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਵਿਸ਼ਾਲ ਉਰਫ਼ ਪੁੱਤਰ ਕਸ਼ਮੀਰ ਸਿੰਘ ਵਾਸੀ ਕੈਂਥਾ ਮੁਹੱਲਾ ਦਸੂਹਾ ਨੂੰ ਗ੍ਰਿਫ਼ਤਾਰ ਕੀਤਾ।

ਮੁੱਖ ਥਾਣਾ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੇ ਮੋਟਰਸਾਈਕਲ ਚੋਰੀ ਕਰਨ ਦਾ ਗੈਂਗ ਬਣਾਇਆ ਹੋਇਆ ਸੀ। ਜੋ ਜ਼ਿਲਾ ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ ’ਚ ਸਕੂਟਰ ਅਤੇ ਮੋਟਰਸਾਈਕਲ ਚੋਰੀ ਕਰ ਕੇ ਭੋਲੇ-ਭਾਲੇ ਲੋਕਾਂ ਨੂੰ ਸਸਤੇ ਰੇਟਾਂ ’ਚ ਵੇਚਦੇ ਸਨ।

ਇਹ ਵੀ ਪੜ੍ਹੋ : ਵਿਆਹ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮਚਿਆ ਚੀਕ-ਚਿਹਾੜਾ

ਅੱਜ ਵੀ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ’ਚ ਬਣੇ ਸ਼ੈਲਟਰ ਹੇਠਾਂ ਚੋਰੀ ਦੇ ਮੋਟਰਸਾਈਕਲ ਲੈ ਕੇ ਗਾਹਕਾਂ ਦੀ ਉਡੀਕ ਕਰ ਰਹੇ ਸਨ। ਪੁਲਸ ਨੇ ਮੌਕੇ ’ਤੇ ਰੇਡ ਕਰ ਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਮੰਗਲ ਸਿੰਘ ਫਰਾਰ ਹੋ ਗਿਆ। ਉਨ੍ਹਾਂ ਕੋਲ 4 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ। ਉਕਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਚੋਰੀ ਕੀਤੇ ਮੋਟਰਸਾਈਕਲਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਪੂਰਥਲਾ ਤੋਂ ਵੱਡੀ ਖ਼ਬਰ, ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ 'ਆਪ' ਆਗੂ ਦੀ ਮਿਲੀ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News