ਟਾਂਡਾ ਪੁਲਸ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ
Sunday, Apr 09, 2023 - 03:28 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਟਾਂਡਾ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਨਾਜਾਇਜ਼ ਤੌਰ ਮਾਈਨਿੰਗ ਕਰਨ ਵਾਲੇ 2 ਮੁਲਜ਼ਮਾਂ ਨੂੰ ਗੁਰਦੁਆਰਾ ਸਿੰਘ ਸਭਾ ਅਬਦਲਪੁਰ-ਮਿਆਣੀ ਨਜ਼ਦੀਕ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਸਬ-ਇੰਸਪੈਕਟਰ ਮਲਕੀਅਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਮੀਤ ਸਿੰਘ ਦੀ ਪੁਲਸ ਟੀਮ ਨੇ ਸੁੱਖਾ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਅਬਦੁਲਾਪੁਰ ਅਤੇ ਸਾਮੂ ਪੁੱਤਰ ਸੁਲੇਰ ਵਾਸੀ ਮਿਆਣੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਾਜਾਇਜ਼ ਰੇਤਾ ਨਾਲ ਭਰੀਆਂ ਟਰੈਕਟਰ-ਟਰਾਲੀ ਬਰਾਮਦ ਕਰਦੇ ਹੋਏ ਟਰੈਕਟਰ ਮਾਲਕ ਕੁਲਵੰਤ ਸਿੰਘ ਵਾਸੀ ਤਲਵੰਡੀ ਸੱਲਾ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼ਾਤਿਰ ਕੁੜੀ ਦਾ ਕਾਰਾ ਕਰੇਗਾ ਹੈਰਾਨ, ਕ੍ਰੈਡਿਟ ਕਾਰਡ ਜ਼ਰੀਏ ਇੰਝ ਕੀਤੀ ਲੱਖਾਂ ਦੀ ਧੋਖਾਦੇਹੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।