20 ਪੇਟੀਆਂ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ

06/29/2024 6:47:39 PM

ਹੁਸ਼ਿਆਰਪੁਰ (ਰਾਕੇਸ਼)-ਥਾਣਾ ਬੁੱਲੋਵਾਲ ਪੁਲਸ ਨੇ ਆਬਕਾਰੀ ਐਕਟ ਤਹਿਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਜੀਵਨ ਲਾਲ ਅੱਡਾ ਨੰਦਾਚੌਰ ਵਿਖੇ ਸਾਥੀ ਕਰਮਚਾਰੀਆਂ ਸਮੇਤ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜੇਕਰ ਗੁਰਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਸੀਕਰੀ ਥਾਣਾ ਬੁੱਲੋਵਾਲ ਅਤੇ ਅਰਜੁਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੱਪਲਾਂਵਾਲਾ ਥਾਣਾ ਸਦਰ ਨੂੰ ਨਾਕਾਬੰਦੀ ਕਰ ਕੇ ਕਾਬੂ ਕਰ ਲਿਆ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ।

ਸੂਚਨਾ ਦੀ ਪੱਕੀ ਹੋਣ ’ਤੇ ਏ. ਐੱਸ. ਆਈ. ਨੇ ਆਪਣੇ ਸਾਥੀ ਕਰਮਚਾਰੀਆਂ ਨਾਲ ਅੱਡਾ ਨੰਦਾਚੌਰ ਵਿਖੇ ਨਾਕਾਬੰਦੀ ਕੀਤੀ। ਇਸ ਦੌਰਾਨ ਚਿੱਟੇ ਰੰਗ ਦੀ ਮਾਰਕਾ ਇੰਡੀਕਾ ਸਫੈਦ ਰੰਗ ਦੀ ਜੋ ਭੋਗਪੁਰ ਵਾਲੇ ਪਾਸੇ ਤੋਂ ਬੁੱਲੋਵਾਲ ਵੱਲ ਆ ਰਹੀ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ। ਕਾਰ ਵਿਚ ਦੋ ਵਿਅਕਤੀ ਬੈਠੇ ਸਨ, ਜਿਨ੍ਹਾਂ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਅਤੇ ਅਰਜੁਨ ਸਿੰਘ ਦੱਸਿਆ। ਕਾਰ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 20 ਪੇਟੀਆਂ ਸ਼ਰਾਬ ਮਾਰਕਾ ਪੰਜਾਬ ਕਲੱਬ ਵ੍ਹੀਸਕੀ ਬਰਾਮਦ ਹੋਈਆਂ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਦੀ ਸੂਏ 'ਚੋਂ ਮਿਲੀ ਗਲੀ-ਸੜੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News