ਨਸ਼ੀਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਕਾਬੂ
Tuesday, Jul 16, 2024 - 03:12 PM (IST)

ਨਵਾਂਸ਼ਹਿਰ (ਤ੍ਰਿਪਾਠੀ) - ਪੁਲਸ ਨੇ 2 ਨੌਜਵਾਨਾਂ ਨੂੰ 60 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਏ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਿੰਡ ਲਾਡੀਆਂ ਵਿਖੇ ਗਸ਼ਤ ਦੌਰਾਨ ਜਾ ਰਹੀ ਸੀ ਤਾਂ ਪਿੰਡ ਦੇ ਮੋੜ ’ਤੇ ਦੂਜੇ ਪਾਸੇ ਤੋਂ ਪੈਦਲ ਆ ਰਹੇ ਦੋ ਨੌਜਵਾਨਾਂ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੀ ਪੈਂਟ ਦੀ ਜੇਬ ’ਚੋਂ ਪਾਰਦਰਸ਼ੀ ਲਿਫ਼ਾਫ਼ੇ ਕੱਢ ਕੇ ਹੇਠਾਂ ਸੁੱਟ ਦਿੱਤੇ। ਏ. ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ਿਆਂ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਕੋਲੋਂ 60 ਨਸ਼ੀਲੀਆਂ ਗੋਲ਼ੀਆਂ, ਜੋ ਕਿ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਂਦੀਆਂ ਸਨ, ਬਰਾਮਦ ਹੋਈਆਂ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਨੌਜਵਾਨਾਂ ਦੀ ਪਛਾਣ ਦਵਿੰਦਰ ਕੁਮਾਰ ਅਤੇ ਮੋਹਿਤ ਦੋਵੇਂ ਵਾਸੀ ਪਿੰਡ ਪੋਸੀ ਥਾਣਾ ਮਾਹਿਲਪੁਰ (ਹੁਸ਼ਿਆਰਪੁਰ) ਵਜੋਂ ਹੋਈ ਹੈ। ਏ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਕਾਬੂ ਨੌਜਵਾਨਾਂ ਖ਼ਿਲਾਫ਼ ਥਾਣਾ ਬਹਿਰਾਮ ਵਿਖੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕਲਯੁੱਗੀ ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਿਨਾਹ, ਇੰਝ ਖੁੱਲ੍ਹਿਆ ਭੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ