ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ

Sunday, Dec 28, 2025 - 02:47 PM (IST)

ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਰੜਾ ਨੇੜਿਓਂ ਰੜਾ ਮੰਡ ਵਾਸੀ ਦੋ ਵਿਅਕਤੀਆਂ ਨੂੰ ਨਸ਼ੇ ਵਾਲੀਆਂ 211 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਰਾਜਵਿਦਰ ਸਿੰਘ ਦੀ ਟੀਮ ਨੂੰ ਇਹ ਸਫ਼ਲਤਾ ਹਾਸਲ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਤੈਸ਼ 'ਚ ਆਏ ਪ੍ਰਵਾਸੀ ਨੇ ਮਾਲਕ ਦਾ ਕਰ 'ਤਾ ਕਤਲ

ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਗੁਰਪਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਨੂੰ 108 ਨਸ਼ੇ ਵਾਲੀਆਂ ਗੋਲ਼ੀਆਂ ਅਤੇ ਹਰਦੇਵ ਸਿੰਘ ਪੁੱਤਰ ਗੁਰਮੁੱਖ ਸਿੰਘ ਨੂੰ ਨਸ਼ੇ ਵਾਲੀਆਂ 103 ਗੋਲੀਆਂ ਸਣੇ ਕਾਬੂ ਕੀਤਾ ਗਿਆ।  ਪੁਲਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ ਐਕਟ ਦੇ ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਇਨ੍ਹਾਂ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕਰ ਰਹੀ ਹੈ। 

ਇਹ ਵੀ ਪੜ੍ਹੋ: ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News