2 ਵਿਅਕਤੀਆਂ ਨੂੰ ਨਸ਼ੀਲੇ ਟੀਕੇ ਅਤੇ ਹੈਰੋਇਨ ਸਮੇਤ ਕੀਤਾ ਕਾਬੂ

Sunday, Oct 13, 2024 - 05:10 AM (IST)

2 ਵਿਅਕਤੀਆਂ ਨੂੰ ਨਸ਼ੀਲੇ ਟੀਕੇ ਅਤੇ ਹੈਰੋਇਨ ਸਮੇਤ ਕੀਤਾ ਕਾਬੂ

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਮੁਕੰਦਪੁਰ ਦੀ ਪੁਲਸ ਨੇ 2 ਵਿਅਕਤੀਆਂ ਨੂੰ 14 ਨਸ਼ੀਲੇ ਟੀਕਿਆਂ ਅਤੇ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਇੰਸਪੈਕਟਰ ਗੁਰਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਮੁਕੰਦਪੁਰ ਤੋਂ ਪਿੰਡ ਬੱਲੋਵਾਲ ਵੱਲ ਜਾ ਰਹੀ ਸੀ ਤਾਂ ਟੀ-ਪੁਆਇੰਟ ਹਕੀਮਪੁਰ ਨੇੜੇ ਦੋ ਨੌਜਵਾਨਾਂ ਨੂੰ ਪੈਦਲ ਆਉਂਦੇ ਵੇਖਿਆ, ਜਿਨ੍ਹਾਂ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗੇ।

ਸ਼ੱਕ ਦੇ ਆਧਾਰ ’ਤੇ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਜਾਂਚ ਕੀਤੀ ਗਈ ਤਾਂ ਉਸ ’ਚੋਂ 14 ਨਸ਼ੀਲੇ ਟੀਕੇ ਅਤੇ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਇੰਸਪੈਕਟਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਤੇਜ ਸਿੰਘ ਉਰਫ਼ ਸੁੱਖਾ ਅਤੇ ਲਵਪ੍ਰੀਤ ਉਰਫ਼ ਲਵ ਦੋਵੇਂ ਵਾਸੀ ਖਾਨਖਾਨਾ ਥਾਣਾ ਮੁਕੰਦਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਸਾੜਿਆ ਜਾਵੇਗਾ 100 ਫੁੱਟ ਰਾਵਣ ਦਾ ਪੁਤਲਾ, ਕੀਤੇ ਗਏ ਖ਼ਾਸ ਪ੍ਰਬੰਧ

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸੁਖਤੇਜ ਸਿੰਘ ਖ਼ਿਲਾਫ਼ 2 ਐੱਨ. ਡੀ. ਪੀ. ਐੱਸ. ਅਤੇ ਲਵਪ੍ਰੀਤ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਤੇ ਧਾਰਾ 380,457 ਤਹਿਤ ਤਿੰਨ ਕੇਸ ਦਰਜ ਹਨ। ਇੰਸਪੈਕਟਰ ਨੇ ਦੱਸਿਆ ਕਿ ਕਾਬੂ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਹਿੰਦੂ ਆਗੂ ਵਿਕਾਸ ਬੱਗਾ ਕਤਲਕਾਂਡ 'ਚ ਵੱਡੀ ਅਪਡੇਟ,  NIA ਵੱਲੋਂ ਚਾਰਜਸ਼ੀਟ ਦਾਖ਼ਲ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News