2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Wednesday, Aug 28, 2024 - 02:07 PM (IST)

ਨਵਾਂਸ਼ਹਿਰ (ਤ੍ਰਿਪਾਠੀ, ਕਟਾਰੀਆ)- ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ 2 ਵਿਅਕਤੀਆਂ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਬਲਾਚੌਰ ਵਿਖੇ ਤਾਇਨਾਤ ਏ. ਐੱਸ. ਆਈ. ਬਲਜਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਗਸ਼ਤ ਕਰ ਰਹੀ ਸੀ ਤਾਂ ਇਕ ਧਾਰਮਿਕ ਸਥਾਨ ਦੇ ਕੋਲ ਸਾਹਮਣੇ ਤੋਂ ਆ ਰਹੇ ਇਕ ਬਾਈਕ ਸਵਾਰ ਨੌਜਵਾਨ ਨੂੰ ਪੁਲਸ ਨੇ ਸੂਚਿਤ ਕੀਤਾ ਤਾਂ ਉਹ ਡਰ ਗਿਆ ਅਤੇ ਹੈਂਡਲ ’ਤੇ ਰੱਖੇ ਲਿਫ਼ਾਫ਼ੇ ਨੂੰ ਜ਼ਮੀਨ ’ਤੇ ਸੁੱਟ ਦਿੱਤਾ ਅਤੇ ਬਾਈਕ ਨੂੰ ਪਿੱਛੇ ਮੋੜਨ ਦੀ ਕੋਸ਼ਿਸ਼ ਕਰਨ ਲੱਗਾ। ਏ. ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਜਦੋਂ ਬਾਈਕ ਸਵਾਰ ਨੂੰ ਕਾਬੂ ਕਰਕੇ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਵਾਸੀ ਮਹਿਤਪੁਰ ਉਲਦਾਨੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਰੱਦ ਚੱਲ ਰਹੀਆਂ ਸ਼ਾਨ-ਏ-ਪੰਜਾਬ ਸਣੇ ਇਹ ਮਹੱਤਵਪੂਰਨ ਟਰੇਨਾਂ ਦੀ ਆਵਾਜਾਈ ਹੋਈ ਸ਼ੁਰੂ

ਇਕ ਹੋਰ ਮਾਮਲੇ ਵਿਚ ਥਾਣਾ ਸਦਰ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏ. ਐੱਸ. ਆਈ. ਪੁਸ਼ਵਿੰਦਰ ਕੁਮਾਰ ਨੇ ਦੱਸਿਆ ਕਿ ਕਾਬੂ ਵਿਅਕਤੀ ਦੀ ਪਛਾਣ ਸਤਵਿੰਦਰ ਸਿੰਘ ਵਾਸੀ ਪਿੰਡ ਕਰਨਾਣਾ, ਥਾਣਾ ਸਦਰ ਬੰਗਾ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵੇਂ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਦੇ ਪੁੱਤਰ ਦਾ ਕੱਟਿਆ ਗਿਆ 25 ਹਜ਼ਾਰ ਰੁਪਏ ਦਾ ਚਲਾਨ, ਜਾਣੋ ਕੀ ਹੈ ਪੂਰਾ ਮਾਮਲਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News