2 ਵਿਅਕਤੀਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

Sunday, Nov 10, 2024 - 04:33 PM (IST)

2 ਵਿਅਕਤੀਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਬੁਲਟ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ 20 ਗ੍ਰਾਮ ਹੈਰੋਈਨ ਸਣੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਬ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦੁਨੀ ਚੰਦ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਭਾਲ ਵਿਚ ਡਿਸਪੋਜ਼ਲ ਪਲਾਂਟ ਨਵਾਂਸ਼ਹਿਰ ਨੇੜੇ ਮੌਜੂਦ ਸੀ ਕਿ ਸਾਹਮਣੇ ਤੋਂ ਆ ਰਹੇ ਬੁਲਟ ਮੋਟਰਸਾਈਕਲ ਸਵਾਰ 2 ਨੌਜਵਾਨ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਮੋਟਰਸਾਈਕਲ ਪਿੱਛੇ ਨੂੰ ਮੋੜਨ ਦਾ ਯਤਨ ਕਰਨ ਲੱਗੇ ਪਰ ਮੋਟਰਸਾਈਕਲ ਬੰਦ ਹੋ ਗਿਆ।

ਇਹ ਵੀ ਪੜ੍ਹੋ-  ਵੱਡੀ ਖ਼ਬਰ : ਪੰਜਾਬ 'ਚ ਟਰੇਨ ਹੇਠਾਂ ਲੱਗੀ ਅੱਗ
ਉਕਤ ਸਵਾਰਾਂ ਨੇ ਅਪਣੀ ਪੈਂਟ ਦੀਆਂ ਜੇਬਾਂ ਵਿਚ ਪਾਰਦਰਸ਼ੀ ਲਿਫਾਫੇ ਕੱਢ ਕੇ ਧਰਤੀ ’ਤੇ ਸੁੱਟ ਦਿੱਤੇ। ਐੱਸ. ਐੱਚ. ਓ.ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਬਾਈਕ ਸਵਾਰਾਂ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ਿਆਂ ਦੀ ਪੜਤਾਲ ਕੀਤੀ ਤਾਂ ਉਨ੍ਹਾਂ ’ਚੋਂ 10-10 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਪ੍ਰਭਜੋਤ ਸਿੰਘ ਉਰਫ਼ ਹੈਰੀ ਪੁੱਤਰ ਬੂਟਾ ਸਿੰਘ ਵਾਸੀ ਗੜੀ ਅਜੀਤ ਸਿੰਘ ਅਤੇ ਸਤਵੀਰ ਸਿੰਘ ਉਰਫ਼ ਸੰਨੀ ਪੁੱਤਰ ਜਸਵਿੰਦਰ ਸਿੰਘ ਵਾਸੀ ਮੁੱਤੇ ਮੰਡ ਥਾਣਾ ਕਾਠਗੜ੍ਹ ਦੇ ਤੌਰ ’ਤੇ ਕੀਤੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 12 ਨਵੰਬਰ ਦੀ ਛੁੱਟੀ ਨੂੰ ਲੈ ਕੇ ਜਾਣੋ ਵੱਡੀ ਅਪਡੇਟ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News