ਨਵਾਂਸ਼ਹਿਰ ਵਿਖੇ ਹੈਰੋਇਨ ਸਣੇ 2 ਵਿਅਕਤੀ ਗ੍ਰਿਫ਼ਤਾਰ

Monday, Dec 11, 2023 - 05:02 PM (IST)

ਨਵਾਂਸ਼ਹਿਰ ਵਿਖੇ ਹੈਰੋਇਨ ਸਣੇ 2 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਔੜ ਦੀ ਪੁਲਸ ਨੇ ਆਈ-20 ਕਾਰ ’ਚ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋ 6 ਗ੍ਰਾਮ ਹੈਰੋਇਨ, ਲਾਈਟਰ, ਹੈਰੋਇਨ ਅਲੂਦ ਪੰਨੀ, 10 ਰੁਪਏ ਦਾ ਨੋਟ ਪਾਈਪ ਨੁਮਾ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਮੀਰਪੁਰ ਲੱਖਾ ਦੇ ਨਜ਼ਦੀਕ ਸਥਿਤ ਤਨਹਿਰਾ ਪੁਲ ’ਤੇ ਲਾਏ ਪੁਲਸ ਨਾਕੇ ’ਤੇ ਮੌਜੂਦ ਸੀ ਕਿ ਬਹਾਰਾ ਨਹਿਰ ਪੁਲੀ ਵੱਲੋਂ ਆ ਰਹੀ ਕਾਰ ਆਈ-20 ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਚਾਲਕ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਅਪਣੀ ਕਾਰ ਇਕ ਧਾਰਮਿਕ ਸਥਾਨ ਵੱਲ ਮੋੜ ਲਈ ਜਿਹੜੀ ਅਚਾਨਕ ਬੰਦ ਹੋ ਗਈ।

ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ

ਉਪਰੰਤ ਕਾਰ ਚਾਲਕਾਂ ਨੇ ਭੱਜਣ ਦੀ ਯਤਨ ਕੀਤਾ ਪਰ ਪੁਲਸ ਮੁਲਾਜ਼ਮਾਂ ਅਤੇ ਧਾਰਮਿਕ ਸਥਾਨ ਦੇ ਸੇਵਾਦਾਰ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਰ ਦੀ ਜਾਂਚ ਦੌਰਾਨ ਕਾਰ ’ਚੋਂ 6 ਗ੍ਰਾਮ ਹੈਰੋਇਨ ਅਤੇ ਉਕਤ ਸਾਮਾਨ ਬਰਾਮਦ ਹੋਇਆ। ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਜਗਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਨੋ ਵਾਸੀ ਟੂਟੋ ਮਜਾਰਾ ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਦੇ ਤੌਰ ’ਤੇ ਕੀਤੀ ਹੈ। ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੀ ਪਹਿਲੀ ਪਸੰਦ ਬਣ ਰਿਹੈ ਮਧੂਮੱਖੀ ਪਾਲਣ ਦਾ ਕਿੱਤਾ, ਇੰਝ ਹੋ ਰਹੀ ਮੋਟੀ ਕਮਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News