ਨਵਾਂਸ਼ਹਿਰ ਵਿਖੇ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ

Tuesday, Sep 03, 2024 - 02:07 PM (IST)

ਨਵਾਂਸ਼ਹਿਰ ਵਿਖੇ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)- ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ 2 ਵਿਅਕਤੀਆਂ ਨੂੰ 120 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਪੀ. ਡਾ. ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਗਸ਼ਤ ਦੌਰਾਨ ਸੀ. ਆਈ. ਏ. ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਐੱਸ.ਆਈ. ਕਿਰਪਾਲ ਸਿੰਘ ਦੀ ਪੁਲਸ ਪਾਰਟੀ ਸੀ. ਆਈ. ਏ. ਸਟਾਫ਼ ਦੇ ਨਾਲ ਮੁੱਖ ਮਾਰਗ ਬੰਗਾ ਵੱਲ ਜਾ ਰਹੀ ਸੀ ਕਿ ਮੱਲ੍ਹਪੁਰ ਵਿਖੇ ਇਕ ਢਾਬੇ ਕੋਲ ਇਕ ਨੌਜਵਾਨ ਨੂੰ ਖੜ੍ਹਾ ਵੇਖਿਆ ਗਿਆ।

ਪੁਲਸ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 120 ਗ੍ਰਾਮ ਹੈਰੋਇਨ ਬਰਾਮਦ ਹੋਈ। ਡਾ. ਮੁਕੇਸ਼ ਨੇ ਦੱਸਿਆ ਕਿ ਕਾਬੂ ਨੌਜਵਾਨ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਤ੍ਰਿਲੋਕ ਸਿੰਘ ਵਾਸੀ ਫਤਿਹਗੜ੍ਹ ਚੂੜ੍ਹੀਆਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਜਾਣੋ ਕੌਣ ਹਨ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ

ਉਨ੍ਹਾਂ ਦੱਸਿਆ ਕਿ ਕਾਬੂ ਦੋਸ਼ੀ ਤੋਂ ਕੀਤੀ ਗਈ ਪੁੱਛਗਿੱਛ ਵਿਚ ਸਾਹਮਣੇ ਆਇਆ ਕਿ ਉਕਤ ਦੋਸ਼ੀ ਅਵਤਾਰ ਚੰਦ ਉਰਫ਼ ਲਾਡੀ ਪੁੱਤਰ ਪਲਵਿੰਦਰ ਕੁਮਾਰ ਵਾਸੀ ਪਿੰਡ ਜੰਡਿਆਲਾ ਥਾਣਾ ਸਦਰ ਬੰਗਾ ਨੂੰ ਹੈਰੋਇਨ ਸਪਲਾਈ ਕਰਦਾ ਸੀ, ਜੋ ਅੱਗੇ ਤੋਂ ਇਹ ਹੈਰੋਇਨ ਪ੍ਰਚੂਨ ਵਿਚ ਸਪਲਾਈ ਕਰਦਾ ਸੀ। ਡਾ. ਮੁਕੇਸ਼ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵੀ ਇਸ ਮਾਮਲੇ ’ਚ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਤਾਂ ਕਿ ਉਕਤ ਨਸ਼ਾ ਸਮੱਗਲਰਾਂ ਬਾਰੇ ਸਮੁੱਚੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਇਸ ਮੌਕੇ ਡੀ. ਐੱਸ. ਪੀ. ਰਾਜ ਕੁਮਾਰ, ਡੀ. ਐੱਸ. ਪੀ. ਪ੍ਰੇਮ ਕੁਮਾਰ ਅਤੇ ਇੰਸਪੈਕਟਰ ਅਵਤਾਰ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਅਮਰੀਕਾ ਤੋਂ ਲਾਸ਼ ਬਣ ਪਰਤਿਆ ਇਕਲੌਤਾ ਪੁੱਤ, ਰੋਂਦੇ ਮਾਪਿਆਂ ਨੇ ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News