40 ਨਸ਼ੀਲੀਆਂ ਗੋਲ਼ੀਆਂ ਤੇ 40 ਕੈਪਸੂਲਾਂ ਸਣੇ 2 ਵਿਅਕਤੀ ਗ੍ਰਿਫ਼ਤਾਰ

Saturday, Jul 20, 2024 - 06:33 PM (IST)

40 ਨਸ਼ੀਲੀਆਂ ਗੋਲ਼ੀਆਂ ਤੇ 40 ਕੈਪਸੂਲਾਂ ਸਣੇ 2 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ) - ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲ਼ੀਆਂ ਅਤੇ ਕੈਪਸੂਲ ਸਮੇਤ ਕਾਬੂ ਕੀਤਾ ਹੈ। ਐੱਸ. ਐੱਚ. ਓ. ਸਿਟੀ ਨਵਾਂਸ਼ਹਿਰ ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਥਾਣੇਦਾਰ ਰਾਮਸ਼ਾਹ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਮਹਿੰਦੀਪੁਰ ਪੁਲੀ ਨੇੜੇ ਪਹੁੰਚੀ ਤਾਂ ਦੂਜੇ ਪਾਸੇ ਤੋਂ ਇਕ ਔਰਤ ਨੂੰ ਆਉਂਦੀ ਵੇਖਿਆ।

ਪੁਲਸ ਪਾਰਟੀ ਨੂੰ ਦੇਖ ਕੇ ਉਸਨੇ ਆਪਣੇ ਹੱਥ ’ਚ ਫੜੇ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਨੂੰ ਸੜਕ ਦੇ ਕਿਨਾਰੇ ਸੁੱਟ ਦਿੱਤਾ ਅਤੇ ਖ਼ੁਦ ਪਿੱਛੇ ਹਟਣ ਲੱਗੀ। ਮਹਿਲਾ ਪੁਲਸ ਮੁਲਾਜ਼ਮ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਹੇਠਾਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 40 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਕੀਤੀ ਔਰਤ ਦੀ ਪਛਾਣ ਮਨਜੀਤ ਕੌਰ ਪਤਨੀ ਕਸ਼ਮੀਰੀ ਲਾਲ ਵਾਸੀ ਕਾਲੜਾ ਮੁਹੱਲਾ ਵਜੋਂ ਹੋਈ ਹੈ।

PunjabKesari

ਇਹ ਵੀ ਪੜ੍ਹੋ- ਸ੍ਰੀ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ ਮਾਂ, ਘਰ ਆ ਕੇ ਪੁੱਤ ਨੂੰ ਮ੍ਰਿਤਕ ਵੇਖਿਆ ਤਾਂ ਉੱਡ ਗਏ ਹੋਸ਼

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਔਰਤ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਐੱਨ. ਡੀ. ਪੀ. ਐੱਸ. ਦੇ 9 ਮਾਮਲੇ ਦਰਜ ਹਨ। ਇਕ ਹੋਰ ਮਾਮਲੇ ਵਿਚ ਥਾਣਾ ਸਿਟੀ ਬਲਾਚੌਰ ਨੇ ਇਕ ਵਿਅਕਤੀ ਨੂੰ 40 ਨਸ਼ੀਲੇ ਕੈਪਸੂਲ ਸਮੇਤ ਕਾਬੂ ਕੀਤਾ ਹੈ। ਏ. ਐੱਸ. ਆਈ. ਅਮਰਜੀਤ ਕੌਰ ਨੇ ਦੱਸਿਆ ਕਿ ਗਸ਼ਤ ਦੌਰਾਨ ਮੁਲਜ਼ਮ ਸ਼ੰਮੀ ਕੁਮਾਰ ਵਾਸੀ ਲੰਗੜੋਆ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੇ ਵਜੋਂ ਵਰਤੇ ਜਾਂਦੇ 40 ਕੈਪਸੂਲ ਬਰਾਮਦ ਕੀਤੇ ਗਏ। ਪੁਲਸ ਨੇ ਦੱਸਿਆ ਕਿ ਉਕਤ ਦੋਵੇਂ ਮਾਮਲਿਆਂ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News