ਨਸ਼ੀਲੀਆਂ ਗੋਲ਼ੀਆਂ ਅਤੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Friday, Jul 12, 2024 - 07:04 PM (IST)
ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ, ਰਾਜੇਸ਼)- ਪੁਲਸ ਨੇ 2 ਵੱਖ-ਵੱਖ ਮਾਮਲਿਆਂ ’ਚ ਨਸ਼ੀਲੀਆਂ ਗੋਲ਼ੀਆਂ ਅਤੇ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਥਾਣਾ ਸਿਟੀ ਨਵਾਂਸ਼ਹਿਰ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਏ. ਐੱਸ. ਆਈ. ਰਾਮਸ਼ਾਹ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਵਿਚ ਨਹਿਰ ਦੇ ਨਾਲ-ਨਾਲ ਨਵੀਂ ਆਬਾਦੀ ਵੱਲ ਨੂੰ ਜਾ ਰਹੀ ਸੀ ਕਿ ਜਦੋਂ ਸਾਹਮਣੇ ਤੋਂ ਪੈਦਲ ਆ ਰਹੇ ਇਕ ਵਿਅਕਤੀ ਨੇ ਪੁਲਸ ਪਾਰਟੀ ਨੂੰ ਦੇਖਿਆ ਤਾਂ ਘਬਰਾ ਕੇ ਆਪਣੇ ਹੱਥ ਵਿਚ ਫੜਿਆ ਪਲਾਸਟਿਕ ਦਾ ਲਿਫ਼ਾਫ਼ਾ ਸੜਕ ਦੇ ਕਿਨਾਰੇ ਸੁੱਟ ਦਿੱਤਾ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ’ਚੋਂ 50 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਖੁਸ਼ਕਰਨ ਦੀਪ ਵਾਸੀ ਲੋਧੀਪੁਰ ਵਜੋਂ ਹੋਈ ਹੈ। ਇਕ ਹੋਰ ਮਾਮਲੇ ਵਿਚ ਥਾਣਾ ਕਾਠਗਡ਼੍ਹ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਵਜੋਂ ਵਰਤੇ ਜਾਂਦੇ 32 ਕੈਪਸੂਲ ਸਮੇਤ ਕਾਬੂ ਕੀਤਾ ਹੈ। ਐੱਸ. ਆਈ. ਰਾਕੇਸ਼ਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਕਾਠਗੜ੍ਹ ਤੋਂ ਆਂਸਰੋ ਵੱਲ ਜਾ ਰਹੀ ਸੀ ਤਾਂ ਡੀ. ਸੀ. ਐੱਮ. ਫ਼ੈਕਟਰੀ ਨੇੜੇ ਪੁਲਸ ਪਾਰਟੀ ਨੇ ਦੋਸ਼ੀ ਨਦੀਮ ਖ਼ਾਨ ਉਰਫ਼ ਨਦੀਮ ਨੂੰ ਕਾਬੂ ਕਰਕੇ 32 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਉਕਤ ਦੋਵੇਂ ਮਾਮਲਿਆਂ ’ਚ ਪੁਲਸ ਨੇ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਬੋਰਵੈੱਲ 'ਚ ਡਿੱਗਿਆ ਡੇਢ ਸਾਲ ਦਾ ਬੱਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।