ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 2 ਵਿਅਕਤੀ ਗ੍ਰਿਫ਼ਤਾਰ

Wednesday, Apr 22, 2026 - 05:03 PM (IST)

ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 2 ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ,ਕੁਲਦੀਸ਼)- ਟਾਂਡਾ ਪੁਲਸ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਚੋਰੀਸ਼ੁਦਾ 6 ਮੋਟਰਸਾਈਕਲਾਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਟਾਂਡਾ ਸੁਖਪਾਲ ਸਿੰਘ ਨੇ ਪੁਲਸ ਟੀਮ ਦੀ ਇਸ ਪ੍ਰਾਪਤੀ ਬਾਰੇ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੱਤੀ ਹੈ । ਇਸ ਮੌਕੇ ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਵੀ ਮੌਜੂਦ ਸਨ ।

ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ

ਡੀ. ਐੱਸ .ਪੀ .ਨੇ ਦੱਸਿਆ ਕਿ ਗਸ਼ਤ ਦੌਰਾਨ ਮੁੱਖ ਸਿਪਾਹੀ ਤਲਵਿੰਦਰ ਸਿੰਘ ਕਿਸੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਸਿਨੇਮਾ ਚੌਂਕ ਟਾਂਡਾ ਨੇੜਿਓਂ ਇਕ ਵਿਅਕਤੀ ਨਵਦੀਪ ਸਿੰਘ ਉਰਫ਼ ਨਵੀਂ ਪੁੱਤਰ ਜਗਤਾਰ ਸਿੰਘ ਵਾਸੀ ਪੰਡੋਰੀ ਅਰਾਈਆਂ ਨੂੰ ਚੋਰੀ ਸ਼ੁਦਾ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਇਸ ਮੁਲਜਮ ਕੋਲੋਂ ਪੁੱਛਗਿਛ ਦੌਰਾਨ ਉਸਦੀ ਨਿਸ਼ਾਨਦੇਹੀ ਤੇ ਜਿੱਥੇ ਪੁਲਸ ਨੇ ਉਸ ਵੱਲੋਂ ਵੱਖ ਵੱਖ ਸਥਾਨਾਂ ਤੋਂ ਚੋਰੀ ਕੀਤੇ 4 ਹੋਰ ਮੋਟਰਸਾਈਕਲ ਬਰਾਮਦ ਹੋਏ ਉੱਥੇ ਉਸਦੇ ਦੂਸਰੇ ਸਾਥੀ ਅਮਰਜੀਤ ਸਿੰਘ ਜੱਸੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਜੇਤਪੁਰ (ਚੱਬੇਵਾਲ )ਨੂੰ 1 ਚੋਰੀਸ਼ੁਦਾ ਮੋਟਰਸਾਈਕਲ ਸਣੇ ਕਾਬੂ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਮਿਲਣ 'ਤੇ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News