ਕਪੂਰਥਲਾ ਵਿਖੇ ਸਕਾਰਪੀਓ ’ਚੋਂ 2 ਕੁਇੰਟਲ 16 ਕਿਲੋ ਚੂਰਾ-ਪੋਸਤ ਬਰਾਮਦ
Tuesday, Nov 11, 2025 - 12:24 PM (IST)
ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਥਾਣਾ ਸੁਭਾਨਪੁਰ ਦੀ ਪੁਲਸ ਨੇ ਇਕ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਪਿੰਡ ਬੂਟਾ ਵਿਚ ਛਾਪੇਮਾਰੀ ਕਰਕੇ 2 ਕੁਇੰਟਲ 16 ਕਿਲੋ ਚੂਰਾ ਪੋਸਤ ਅਤੇ ਇਕ ਸਕਾਰਪੀਓ ਗੱਡੀ ਬਰਾਮਦ ਕੀਤੀ। ਇਸ ਦੌਰਾਨ ਚੂਰਾ ਪੋਸਤ ਲਿਆਉਣ ਵਾਲਾ ਮੁੱਖ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਭਾਲ ਜਾਰੀ ਹੈ।
ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਹੁਕਮਾਂ 'ਤੇ ਜ਼ਿਲ੍ਹਾ ਭਰ ’ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਪ੍ਰਭਜੋਤ ਸਿੰਘ ਵਿਰਕ ਤੇ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਦੀ ਨਿਗਰਾਨੀ ਹੇਠ ਥਾਣਾ ਸੁਭਾਨਪੁਰ ਦੇ ਐੱਸ. ਐੱਚ.ਓ . ਇੰਸਪੈਕਟਰ ਵਿਕਰਮਜੀਤ ਸਿੰਘ ਚੌਹਾਨ ਨੇ ਪਿੰਡ ਬੂਟਾ ਨੇੜੇ ਨਾਕਾਬੰਦੀ ਕੀਤੀ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਲਾਗੂ ਕੀਤਾ ਨਵਾਂ ਸਿਸਟਮ, ਹੁਣ ਬਿਜਲੀ ਬਿੱਲ...
ਇਸ ਦੌਰਾਨ ਇੰਸਪੈਕਟਰ ਵਿਕਰਮਜੀਤ ਸਿੰਘ ਚੌਹਾਨ ਨੂੰ ਸੂਚਨਾ ਮਿਲੀ ਕਿ ਪਿੰਡ ਬੂਟਾ ਦਾ ਰਹਿਣ ਵਾਲਾ ਪਰਮਜੀਤ ਸਿੰਘ ਉਰਫ਼ ਪੰਮੂ ਪੁੱਤਰ ਬਲਵੰਤ ਸਿੰਘ ਲੰਬੇ ਸਮੇਂ ਤੋਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੈ। ਉਸਨੇ ਇਕ ਦੁਕਾਨ ਕਿਰਾਏ 'ਤੇ ਲਈ ਹੈ ਅਤੇ ਅੰਦਰ ਇੱਕ ਸਕਾਰਪੀਓ ਕਾਰ ਖੜ੍ਹੀ ਕੀਤੀ ਹੈ, ਜਿਸ ਵਿਚ ਚੂਰਾ ਪੋਸਤ ਦੀ ਇੱਕ ਵੱਡੀ ਖੇਪ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਵਿਵਾਦਤ ਬਿਆਨ ਮਗਰੋਂ ਸਿਆਸਤ 'ਚ ਵੱਡੀ ਹਲਚਲ! ਇਸ ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ
ਜੇਕਰ ਤੁਰੰਤ ਛਾਪਾ ਮਾਰਿਆ ਜਾਵੇ ਤਾਂ ਗੱਡੀ ਵਿੱਚੋਂ ਵੱਡੀ ਮਾਤਰਾ ਵਿੱਚ ਚੂਰਾ ਪੋਸਤ ਬਰਾਮਦ ਹੋ ਸਕਦੀ ਹੈ। ਜਦੋਂ ਪੁਲਸ ਨੇ ਮੌਕੇ 'ਤੇ ਛਾਪਾ ਮਾਰਿਆ ਤਾਂ ਉਨ੍ਹਾਂ ਨੂੰ ਦੁਕਾਨ ਦੇ ਅੰਦਰ ਇਕ ਸਕਾਰਪੀਓ ਖੜ੍ਹੀ ਮਿਲੀ, ਜਿਸਦੀ ਚੈਕਿੰਗ ਦੌਰਾਨ ਪਲਾਸਟਿਕ ਦੇ 11 ਬੋਰਿਆਂ ਵਿਚੋਂ 2 ਕੁਇੰਟਲ 16 ਕਿਲੋ 260 ਗ੍ਰਾਮ ਚੂਰਾ ਪੋਸਤ ਬਰਾਮਦ ਹੋਈ। ਇਸ ਦੌਰਾਨ ਮੁਲਜ਼ਮ ਪਰਮਜੀਤ ਸਿੰਘ ਉਰਫ਼ ਪੰਮੂ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਮੁਲਜ਼ਮ ਬਰਾਮਦ ਕੀਤਾ ਚੂਰਾ ਪੋਸਤ ਕਿਨ੍ਹਾਂ ਵਿਅਕਤੀਆਂ ਤੋਂ ਲੈ ਕੇ ਆਇਆ ਸੀ ਅਤੇ ਉਹ ਇਹ ਕਿਸ ਨੂੰ ਵੇਚਣ ਜਾ ਰਿਹਾ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
