ਫਗਵਾੜਾ ਵਿਖੇ ਦੇਸੀ ਪਿਸਤੌਲ ਤੇ ਜ਼ਿੰਦਾ ਰੌਂਦ ਸਮੇਤ 2 ਲੁਟੇਰੇ ਗ੍ਰਿਫ਼ਤਾਰ

07/25/2022 1:33:32 PM

ਫਗਵਾੜਾ (ਜਲੋਟਾ)- ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ ਦੀ ਯੋਗ ਅਗਵਾਈ ’ਚ ਫਗਵਾੜਾ ਪੁਲਸ ਨੇ 2 ਲੁਟੇਰਿਆਂ ਨੂੰ ਇਕ ਦੇਸੀ ਪਿਸਤੌਲ ਅਤੇ 3 ਰੌਂਦਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਐੱਸ. ਪੀ. ਮੁਖ਼ਤਿਆਰ ਰਾਏ ਨੇ ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨਾਹਰ ਸਮੇਤ ਹੋਰ ਪੁਲਸ ਅਧਿਕਾਰੀਆਂ ਦੀ ਮੌਜੂਦਗੀ ’ਚ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਲੁਟੇਰਿਆਂ ਦੀ ਪਛਾਣ ਮੋਹਿਤ ਉਰਫ਼ ਗੰਜਾ ਪੁੱਤਰ ਸਤਪਾਲ ਵਾਸੀ ਗਲੀ ਨੰਬਰ ਚਾਰ ਫਗਵਾੜਾ ਅਤੇ ਪ੍ਰਦੀਪ ਕੁਮਾਰ ਪੁੱਤਰ ਘਨੱਈਆ ਵਾਸੀ ਸ਼ਹੀਦ ਭਗਤ ਸਿੰਘ ਨਗਰ ਹੁਸ਼ਿਆਰਪੁਰ ਰੋਡ ਫਗਵਾੜਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਤੋਂ ਇਤਲਾਹ ਮਿਲੀ ਸੀ ਕਿ ਉਕਤ ਲੁਟੇਰੇ ਫਗਵਾੜਾ ’ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਇਨ੍ਹਾਂ ਪਾਸੋਂ ਇਕ ਦੇਸੀ ਪਿਸਤੌਲ ਸਮੇਤ ਤਿੰਨ ਰੌਂਦ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ: ਕਰੰਟ ਲੱਗਣ ਨਾਲ 16 ਸਾਲਾ ਮੁੰਡੇ ਦੀ ਮੌਤ, ਖੰਭੇ ਨੇੜਿਓਂ ਮਿਲੀ ਲਾਸ਼, ਹੱਥ-ਪੈਰ ਹੋ ਚੁੱਕੇ ਸਨ ਨੀਲੇ

ਐੱਸ. ਪੀ. ਨੇ ਕਿਹਾ ਕਿ ਮੁਲਜ਼ਮ ਪ੍ਰਦੀਪ ਕੁਮਾਰ ਖ਼ਿਲਾਫ਼ ਲੁੱਟਾਂ-ਖੋਹਾਂ ਆਦਿ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੇਸ਼ ’ਚ ਥਾਣਾ ਸਿਟੀ ਫਗਵਾੜਾ ਵਿਖੇ 4 ਕੇਸ ਦਰਜ ਹਨ, ਜਦ ਕਿ ਮੋਹਿਤ ਖ਼ਿਲਾਫ਼ ਕੁੱਟਮਾਰ, ਲੁੱਟਖੋਹ ਆਦਿ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ ’ਚ ਥਾਣਾ ਸਿਟੀ ਫਗਵਾੜਾ ਸਮੇਤ ਥਾਣਾ ਸਦਰ ਫਗਵਾੜਾ ਵਿਖੇ 4 ਪੁਲਸ ਕੇਸ ਰਜਿਸਟਰ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਸ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੀ ਹੈ। 
ਇਹ ਵੀ ਪੜ੍ਹੋ: ਜਲੰਧਰ: ਲਾਂਬੜਾ ਵਿਖੇ ਵਿਅਕਤੀ ਦਾ ਗਲਾ ਵੱਢ ਕੇ ਸੁੱਟੀ ਖ਼ੂਨ ਨਾਲ ਲਥਪਥ ਲਾਸ਼ ਬਰਾਮਦ, ਫ਼ੈਲੀ ਸਨਸਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News