ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਲੁਟੇਰੇ ਪੁਲਸ ਨੇ ਕੀਤੇ ਗ੍ਰਿਫ਼ਤਾਰ

Friday, Jul 19, 2024 - 05:09 PM (IST)

ਗੜ੍ਹਦੀਵਾਲਾ (ਮੁਨਿੰਦਰ)- ਇਲਾਕੇ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਲੁਟੇਰਿਆਂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਿਛੋਈ ਥਾਣਾ ਜੱਬੋਵਾਲ ਅਤੇ ਗੁਰਕੀਰਤ ਸਿੰਘ ਪੁੱਤਰ ਗੁਰਚਰਨਜੀਤ ਸਿੰਘ ਵਾਸੀ ਲੇਹਿਲੀ ਖੁਰਦ ਥਾਣਾ ਚੱਬੋਵਾਲ ਵਜੋਂ ਹੋਈ ਹੈ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਉਕਤ ਲੁਟੇਰਿਆਂ ਤੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਮੋਬਾਇਲ ਫੋਨ ਅਤੇ 1 ਚੋਰੀਸ਼ੁਦਾਂ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਐੱਸ. ਐੱਚ. ਓ. ਅਜੈਬ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਲਾਕੇ ਵਿੱਚ ਵੱਧ ਰਹੀਆ ਲੁੱਟਖੋਹਾਂ ਦੀਆਂ ਵਾਰਦਾਤਾਂ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਚੱਲ ਰਹੀ ਚੈਕਿੰਗ ਦੌਰਾਨ ਸਥਾਨਕ ਪੁਲਸ ਵੱਲੋਂ ਉਕਤ 2 ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ 'ਤੇ ਲੁੱਟਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ  ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪਾਸਪੋਰਟ ਅਪਲਾਈ ਕਰਨ ਵਾਲਿਆਂ ਲਈ ਅਹਿਮ ਖ਼ਬਰ, ਦਸਤਾਵੇਜ਼ਾਂ ਸਬੰਧੀ ਦਿੱਤੀ ਗਈ ਇਹ ਹਦਾਇਤ


ਉਨ੍ਹਾਂ ਦੱਸਿਆ ਕਿ ਬੀਤੇ ਦਿਨ ਵਿਵੇਕ ਗੁਪਤ ਪੁੱਤਰ ਸੁਦਰਸ਼ਨ ਕੁਮਾਰ ਵਾਸੀ ਵਾਂਰਡ ਨੰਬਰ-02 ਮਕਾਨ ਨੰਬਰ-46 ਟਾਂਡਾ ਰੋਡ ਗੜ੍ਹਦੀਵਾਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਮੇਨ ਰੋਡ ਗੜ੍ਹਦੀਵਾਲਾ ਵਿਖੇ ਹਰੇ ਰਾਮਾ ਟੈਲੀਕਾਮ ਦੀ ਦੁਕਾਨ ਕਰਦਾ ਹੈ ਅਤੇ 14 ਜੁਲਾਈ ਨੂੰ ਸ਼ਾਮ  5:30 ਵਜੇ ਦੇ ਕਰੀਬ ਬਿਨ੍ਹਾਂ ਨੰਬਰੀ ਪਲਟੀਨਾ ਕਾਲੇ ਰੰਗ ਦੇ ਮੋਟਰਸਾਈਕਲ 'ਤੇ 2 ਨੌਜਵਾਨ ਆਏ ਸਨ, ਜਿਨ੍ਹਾਂ ਵੱਲੋਂ ਦੁਕਾਨ 'ਤੇ ਆ ਕੇ ਨਵੇਂ ਮੋਬਾਇਲ ਫੋਨ ਵਿਖਾਉਣ ਲਈ ਕਿਹਾ ਗਿਆ। ਕਾਫ਼ੀ ਮੋਬਾਇਲਾਂ ਵਿਚੋਂ 2 ਮੋਬਾਇਲ ਫੋਨ ਆਈ. ਐੱਨ. ਓ. ਆਰ. ਡੀ-03 ਅਤੇ ਦੂਜਾ ਰੈਡਮੀ 13-ਸੀ ਪਸੰਦ ਕਰਕੇ ਕਾਊਂਟਰ 'ਤੇ ਰਖਾ ਲਏ। ਜਦੋਂ ਉਕਤ ਨੌਜਵਾਨਾਂ ਨੂੰ ਉਹ ਪਾਣੀ ਪਿਲਾਉਣ ਲੱਗਾ ਤਾਂ ਉਕਤ ਦੋਵੇਂ ਨੌਜਵਾਨ ਦੁਕਾਨ ਤੋਂ ਫੋਨ ਲੈ ਕੇ ਫਰਾਰ ਹੋ ਗਏ। 

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਚੌਂਕੀਦਾਰ ਦਾ ਬੇਰਹਿਮੀ ਨਾਲ ਕਤਲ, ਰੇਲਵੇ ਸਟੇਸ਼ਨ ਨੇੜਿਓਂ ਖ਼ੂਨ ਨਾਲ ਲਥਪਥ ਮਿਲੀ ਲਾਸ਼
ਪੁਲਸ ਵੱਲੋਂ ਮਾਮਲਾ ਦਰਜ ਕਰਕੇ ਉੱਕਤ ਨੌਜਵਾਨਾਂ ਨੂੰ ਵੱਖ-ਵੱਖ ਟੈਕਨੀਕਲ ਤਰੀਕੇ ਨਾਲ ਅਤੇ ਆਪਣੇ ਸੋਰਸ ਲਗਾ ਕੇ ਦੋਸ਼ੀ ਹਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਿਛੋਈ ਥਾਣਾ ਜੱਬੋਵਾਲ ਅਤੇ ਗੁਰਕੀਰਤ ਸਿੰਘ ਪੁੱਤਰ ਗੁਰਚਰਨਜੀਤ ਸਿੰਘ ਵਾਸੀ ਲੇਹਿਲੀ ਖ਼ੁਰਦ ਥਾਣਾ ਚੱਬੋਵਾਲ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 7 ਮੋਬਾਇਲ ਫੋਨ ਅਤੇ 1 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਇਲਾਵਾ ਹੋਰ ਵੀ ਬਹੁਤ ਥਾਵਾਂ 'ਤੇ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਰਿਮਾਂਡ ਹਾਸਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕਰਨ 'ਤੇ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
 

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ ਕਰਦੀ ਘਟਨਾ, ਰੇਲਵੇ ਟਰੈਕ ਨੇੜਿਓਂ ਮਿਲਿਆ ਮ੍ਰਿਤਕ ਨਵਜਾਤ ਬੱਚਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News