ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਲੁਟੇਰੇ ਗ੍ਰਿਫ਼ਤਾਰ
Wednesday, Oct 18, 2023 - 02:54 PM (IST)
ਗੜ੍ਹਦੀਵਾਲਾ/ਭੂੰਗਾ (ਭੱਟੀ, ਭਟੋਆ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਪੁਲਸ ਕਪਤਾਨ ਸਰਤਾਜ ਸਿੰਘ ਚਾਹਲ ਆਈ. ਪੀ. ਐੱਸ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲਾਕਾ ਥਾਣਾ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਚਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਡੀ. ਐੱਸ. ਪੀ. ਸਬ ਡਿਵੀਜ਼ਨ ਟਾਂਡਾ ਕੁਲਵੰਤ ਸਿੰਘ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਕ ਮੁੱਖ ਅਫ਼ਸਰ ਥਾਣਾ ਗੜ੍ਹਦੀਵਾਲਾ ਮਲਕੀਤ ਸਿੰਘ ਦੀ ਨਿਗਰਾਨੀ ਹੇਠ ਇਲਾਕੇ ਵਿਚ ਚਲ ਰਹੀ ਚੈਕਿੰਗ ਦੌਰਾਨ ਸਥਾਨਕ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ।
ਜਦੋਂ ਬੀਤੇ ਦਿਨ ਪਿੰਡ ਕੁੱਲੀਆਂ ਦੀ ਇਕ ਔਰਤ ਦੀਆਂ ਵਾਲੀਆਂ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸੰਤੋਸ਼ ਕੁਮਾਰੀ ਪਤਨੀ ਸੁਰਜਨ ਸਿੰਘ ਵਾਸੀ ਕੁਲੀਆਂ ਦੀਆਂ ਕੰਨਾਂ ’ਚੋਂ ਵਾਲੀਆਂ ਝਪਟ ਕੇ ਫਰਾਰ ਹੋ ਗਏ ਸਨ। ਇਸ ਤੋਂ ਇਲਾਵਾ ਅੱਡਾ ਮਾਛੀਆਂ ਵਿਖੇ ਇਕ ਸਕੂਟਰੀ ’ਤੇ ਸਵਾਰ 2 ਔਰਤ ਦੇ ਬਰਾਬਰ ਮੋਟਰਸਾਈਕਲ ਕਰ ਕੇ ਸਕੂਟਰੀ ਚਾਲਕ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੈਨੀ ਝਪਟ ਮਾਰ ਕੇ ਖੋਹ ਕੇ ਲੈ ਗਏ ਸਨ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ
ਇਨ੍ਹਾਂ ਦੋਵਾਂ ਘਟਨਾਵਾਂ ਸਬੰਧੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਬਰੀਕੀ ਨਾਲ ਜਾਂਚ ਕਰਕੇ ਉਕਤ ਘਟਨਾਵਾਂ ਨੂੰ ਅੰਜਾਮ ਦੇਣ ਦੇ ਦੋਸ਼ ਹੇਠ ਦੋਸ਼ੀਆਨ ਲਖਵਿੰਦਰ ਗਿਰੀ ਉਰਫ਼ ਬਿੰਦਰ ਪੁੱਤਰ ਬਾਵਾ ਜਗਤ ਗਿਰੀ ਵਾਸੀ ਕਿਲਾ ਕਾਲੋਨੀ (ਆਦਰਸ਼ ਕਲੋਨੀ) ਹਾਜੀਪੁਰ ਥਾਣਾ ਹਾਜੀਪੁਰ ਅਤੇ ਮਨੀਸ਼ ਕੁਮਾਰ ਪੁੱਤਰ ਗੋਗੀ ਰਾਮ ਵਾਸੀ ਬਰੜ ਕਾਲੋਨੀ ਹਾਜੀਪੁਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਪਿੰਡ ਕੁੱਲੀਆਂ ਔਰਤ ਦੀਆਂ ਖੋਹ ਕੀਤੀਆਂ ਵਾਲੀਆਂ ਬਰਾਮਦ ਹੋਈਆਂ। ਗੜ੍ਹਦੀਵਾਲਾ ਪੁਲਸ ਵੱਲੋਂ ਉੱਕਤ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਉਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਵੀ ਵਾਰਦਾਤਾਂ ਸਬੰਧੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲਾ: ਮੁਅੱਤਲ SHO ਨਵਦੀਪ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪਰਿਵਾਰ ਦਾ ਅਹਿਮ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ